
ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦਾ ਸਮਰਥਨ ਨਹੀਂ ਕਰੇਗਾ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਿਰਸਾ ਸਿੰਘ ਵਲਟੋਹਾ ਨੂੰ ਖਡੂਰ ਸਾਹਿਬ ਹਲਕੇ ਤੋਂ ਉਮੀਦਵਾਰ ਐਲਾਨ ਦਿੱਤਾ ਹੈ। ਹਾਲਾਂਕਿ ਪਹਿਲਾਂ ਚਰਚਾ ਚੱਲ ਰਹੀ ਸੀ ਕਿ ਅਕਾਲੀ ਦਲ ਅੰਮ੍ਰਿਤਪਾਲ ਸਿੰਘ ਦੀ ਹਮਾਇਤ ਕਰੇਗਾ ਅਤੇ ਇੱਥੋਂ ਆਪਣੇ ਉਮੀਦਵਾਰ ਦਾ ਐਲਾਨ ਨਹੀਂ ਕਰੇਗਾ। ਪਰ ਪਾਰਟੀ ਆਗੂਆਂ ਨਾਲ ਮੀਟਿੰਗ ਤੋਂ ਬਾਅਦ ਸੁਖਬੀਰ ਬਾਦਲ ਨੇ ਵਲਟੋਹਾ ਦੇ ਨਾਂ ਦਾ ਐਲਾਨ ਕਰ ਦਿੱਤਾ ਹੈ। ਦੱਸ ਦੇਈਏ ਕਿ ਆਮ ਆਦਮੀ ਪਾਰਟੀ ਨੇ ਖਡੂਰ ਸਾਹਿਬ ਤੋਂ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਟਿਕਟ ਦਿੱਤੀ ਹੈ।