ਪੰਜਾਬ ਦੇ ਸਾਬਕਾ ਏਡੀਜੀਪੀ ਗੁਰਿੰਦਰ ਢਿੱਲੋਂ ਨੇ ਸਿਆਸਤ ਵਿਚ ਐਂਟਰੀ ਕਰ ਲਈ ਹੈ। ਉਹ ਅੱਜ ਕਾਂਗਰਸ ਵਿਚ ਸ਼ਾਮਲ ਹੋ ਗਏ ਹਨ। ਪੰਜਾਬ ਦੇ ਇੰਚਾਰਜ ਦੇਵੇਂਦਰ ਯਾਦਵ ਨੇ ਉਨ੍ਹਾਂ ਦਾ ਪਾਰਟੀ ਵਿਚ ਸਵਾਗਤ ਕੀਤਾ । ਢਿੱਲੋਂ ਨੇ 24 ਅਪ੍ਰੈਲ ਨੂੰ ਵੀਆਰਐਸ ਲਈ ਸੀ ਤੇ ਸਰਕਾਰ ਨੇ ਉਨ੍ਹਾਂ ਦੀ ਵੀਆਰਐਸ ਨੂੰ ਮਨਜ਼ੂਰ ਕਰ ਲਿਆ ਸੀ। ਇਸ ਮੌਕੇ ‘ਤੇ ਉਨ੍ਹਾਂ ਦੀ ਪਤਨੀ ਅਤੇ ਬੇਟਾ ਵੀ ਮੌਜੂਦ ਸਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ਨੂੰ ਸੌਂਪੀ ਗਈ ਡਿਊਟੀ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ। ਚਰਚਾ ਹੈ ਕਿ ਪਾਰਟੀ ਉਨ੍ਹਾਂ ਨੂੰ ਫਿਰੋਜ਼ਪੁਰ ਤੋਂ ਲੋਕ ਸਭਾ ਉਮੀਦਵਾਰ ਬਣਾ ਸਕਦੀ ਹੈ।

ਪੰਜਾਬ ਵਿਚ ਅੱਤਵਾਦ ਅਤੇ ਕਈ ਚੁਣੌਤੀਪੂਰਨ ਸਥਿਤੀਆਂ ਵਿਚ ਸੇਵਾ ਨਿਭਾਉਣ ਵਾਲੇ ਸਾਬਕਾ ਏਡੀਜੀਪੀ ਢਿੱਲੋਂ ਨੇ ਖੁਦ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਇਹ ਜਾਣਕਾਰੀ ਦਿਤੀ ਸੀ। ਗੁਰਿੰਦਰ ਸਿੰਘ ਢਿੱਲੋਂ 1997 ਬੈਚ ਦੇ ਆਈਪੀਐਸ ਅਧਿਕਾਰੀ ਹਨ।

Share This
0
About Author

Social Disha Today

Leave a Reply

Your email address will not be published. Required fields are marked *