ਅੰਮ੍ਰਿਤਸਰ : ਪੰਜਾਬ ਵਿੱਚ ਲੋਕ ਸਭਾ ਚੋਣਾਂ ਦਾ ਮਾਹੌਲ ਪੂਰੀ ਤਰਾਹ ਭੱਖ ਚੁਕਿਆ ਹੈ। ਖਾਸਕਰ ਗੱਲ ਕਰੀਏ ਅੰਮ੍ਰਿਤਸਰ ਦੀ ਤਾਂ ਪਹਿਲਾਂ ਅੰਮ੍ਰਿਤਸਰ ਵਿੱਚ ਰਵਾਇਤੀ ਪਾਰਟੀਆਂ ਵਿੱਚ ਮੁਕ਼ਾਬਲਾਂ ਵੇਖਣ ਨੂੰ ਮਿਲ ਰਿਹਾ ਸੀ। ਪਰ ਬੀਤੇ ਦਿਨੀਂ ਇਸਾਈ ਭਾਈਚਾਰੇ ਵੱਲੋਂ ਅੰਮ੍ਰਿਤਸਰ ਤੋਂ ਨੈਸ਼ਨਲ ਲੋਕ ਸੇਵਾ ਪਾਰਟੀ ਵੱਲੋਂ ਆਪਣੇ ਉਮੀਦਵਾਰ ਜਸਪਾਲ ਮਸੀਹ ਨੂੰ ਮੈਦਾਨ ਵਿੱਚ ਉਤਾਰ ਦਿੱਤਾ ਗਿਆ ਹੈ। ਜਸਪਾਲ ਮਸੀਹ ਦੇ ਚੌਣ ਮੈਦਾਨ ਵਿੱਚ ਉਤਰਨ ਕਾਰਨ ਇਸਾਈ ਸਮਾਜ ਉਨ੍ਹਾਂ ਨੂੰ ਭਰਵਾਂ ਹੁੰਗਾਰਾ ਦਿੰਦਾ ਦਿਖਾਈ ਦੇ ਰਿਹਾ। ਬੀਤੀ 30 ਅਪ੍ਰੈਲ ਨੂੰ ਵੀ ਅੰਮ੍ਰਿਤਸਰ ਦੇ ਵੇਰਕਾ ਵਿਖੇ ਵਿਸ਼ਾਲ ਮਸੀਹ ਸੰਮੇਲਨ ਦਾ ਆਯੋਜਨ ਹੋਇਆ ਜਿੱਥੇ ਵਿਸ਼ਾਲ ਇਕੱਠ ਵੇਖਣ ਨੂੰ ਮਿਲਿਆ।
ਇਸ ਸੰਮੇਲਨ ਵਿੱਚ ਪ੍ਰੋਫੇਟ ਬਜਿੰਦਰ ਸਿੰਘ ਨੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਆਪ ਨੈਸ਼ਨਲ ਲੋਕ ਸੇਵਾ ਪਾਰਟੀ ਅਤੇ ਪਾਰਟੀ ਦੇ ਉਮੀਦਵਾਰ ਜਸਪਾਲ ਮਸੀਹ ਦੀ ਚੜ੍ਹਦੀਕਲਾ ਲਈ ਪ੍ਰਾਰਥਨਾ ਕਰਕੇ ਅਸ਼ੀਰਵਾਦ ਦਿੱਤਾ। ਇਸ ਮੌਕੇ ਜਸਪਾਲ ਮਸੀਹ ਵਲੋਂ ਵੱਡੀ ਗਿਣਤੀ ਵਿੱਚ ਆਏ ਲੋਕਾਂ ਦਾ ਧੰਨਵਾਦ ਕੀਤਾ ਅਤੇ ਇਸ ਮਾਨ ਸਨਮਾਨ ਲਈ ਪ੍ਰਭੂ ਯਿਸੂ ਮਸੀਹ ਅਤੇ ਪ੍ਰੋਫੇਟ ਬਜਿੰਦਰ ਸਿੰਘ ਦਾ ਵੀ ਧੰਨਵਾਦ ਪ੍ਰਗਟ ਕੀਤਾ। ਦੱਸ ਦਈਏ ਕਿ ਜਸਪਾਲ ਮਸੀਹ ਅੰਮ੍ਰਿਤਸਰ ਹਲਕੇ ਵਿੱਚ ਕਾਫੀ ਸਮੇਂ ਤੋਂ ਸਰਗਰਮ ਨੇ ਅਤੇ ਸਮਾਜ ਦੇ ਹੱਕ ਹਕੂਕ ਲਈ ਹਮੇਸ਼ਾ ਦ੍ਰਿੜ ਇਰਾਦੇ ਨਾਲ ਖਰੜੇ ਰਹੇ ਨੇ।

