ਬਹੁਜਨ ਸਮਾਜ ਪਾਰਟੀ ਪੰਜਾਬ ਵਲੋਂ ਜਾਰੀ ਪ੍ਰੈਸ ਨੋਟ ਵਿੱਚ ਕਿਹਾ ਗਿਆ ਕਿ ਬਸਪਾ ਦੇ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਜੀ ਦੇ ਹੁਕਮ ਅਨੁਸਾਰ ਅਤੇ ਪੰਜਾਬ, ਹਰਿਆਣਾ, ਚੰਡੀਗੜ੍ਹ ਦੇ ਇੰਚਾਰਜ ਸ਼੍ਰੀ ਰਣਧੀਰ ਸਿੰਘ ਬੈਨੀਵਾਲ ਜੀ ਦੇ ਦਿਸ਼ਾ ਨਿਰਦੇਸ਼ਾਂ ਵਿੱਚ ਬਸਪਾ ਦੇ ਲੋਕ ਸਭਾ ਸ੍ਰੀ ਖਡੂਰ ਸਾਹਿਬ ਤੋਂ ਇੰਜੀਨੀਅਰ ਸਤਨਾਮ ਸਿੰਘ ਤੁੜ ਅਤੇ ਸ੍ਰੀ ਅੰਮ੍ਰਿਤਸਰ ਤੋਂ ਸ੍ਰੀ ਵਿਸ਼ਾਲ ਸਿੱਧੂ ਜੀ ਉਮੀਦਵਾਰ ਹੋਣਗੇ।

ਬਸਪਾ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਖਡੂਰ ਸਾਹਿਬ ਦੇ ਉਮੀਦਵਾਰ ਇੰਜੀਨੀਅਰ ਸਤਨਾਮ ਸਿੰਘ ਤੁੜ ਬੀਟੈਕ ਪੜ੍ਹੇ ਲਿਖੇ 29 ਸਾਲ ਦੇ ਨੌਜਵਾਨ ਉਮੀਦਵਾਰ ਹਨ ਜੋਕਿ ਅੱਜ ਪੰਜਾਬ ਦੇ ਸਾਰੇ ਰਾਸ਼ਟਰੀ ਪਾਰਟੀਆਂ ਵੱਲੋਂ ਘੋਸ਼ਿਤ ਉਮੀਦਵਾਰਾਂ ਵਿਚੋਂ ਘੱਟ ਉਮਰ ਦੇ ਹਨ। ਇੰਜੀਨੀਅਰ ਸਤਨਾਮ ਸਿੰਘ ਤੁੜ ਪਿਛਲੇ ਅਢਾਈ ਸਾਲਾਂ ਤੋਂ ਤਰਨ ਤਾਰਨ ਵਿਧਾਨ ਸਭਾ ਦੇ ਹਲਕਾ ਪ੍ਰਧਾਨ ਦੀ ਜਿੰਮੇਵਾਰੀ ਵੀ ਨਿਭਾ ਰਹੇ ਹਨ। ਇਸੇ ਤਰ੍ਹਾਂ ਸ਼੍ਰੀ ਅੰਮ੍ਰਿਤਸਰ ਲੋਕ ਸਭਾ ਤੋਂ ਸ੍ਰੀ ਵਿਸ਼ਾਲ ਸਿੱਧੂ ਜਿਨਾਂ ਨੇ 2020 ਵਿੱਚ ਬਸਪਾ ਪਾਰਟੀ ਨੂੰ ਜੁਆਇਨ ਕੀਤਾ ਸੀ ਅਤੇ ਜਿਲ੍ਹਾਂ ਅਹੁਦੇਦਾਰ ਦੇ ਤੌਰ ਤੇ ਵਿਧਾਨ ਸਭਾ ਜੰਡਿਆਲਾ ਤੇ ਵਿਧਾਨ ਸਭਾ ਅਟਾਰੀ ਦੇ ਸੰਗਠਨ ਦੀ ਦੇਖਰੇਖ ਕਰ ਰਹੇ ਸਨ। ਇਸ ਤੋਂ ਪਹਿਲਾਂ ਵਿਸ਼ਾਲ ਸਿੱਧੂ ਭਾਰਤ ਸੰਵਿਧਾਨ ਮਿਸ਼ਨ ਨਾਮ ਤੇ ਗੈਰ ਸਰਕਾਰੀ ਸੰਗਠਨ ਚਲਾ ਰਹੇ ਸਨ ਜਿਸ ਤਹਿਤ ਉਹ ਗਰੀਬ ਵਿਦਿਆਰਥੀਆਂ ਨੂੰ ਕਿਤਾਬਾਂ ਕਾਪੀਆਂ ਪੈਨਸਲਾਂ ਵਰਦੀਆਂ ਬੂਟ ਆਦਿ ਸਮਾਜ ਦੇ ਕਰਮਚਾਰੀਆਂ ਤੇ ਦਾਨੀਆਂ ਦੇ ਸਹਿਯੋਗ ਨਾਲ ਸੈਂਕੜੇ ਸਕੂਲਾਂ ਵਿੱਚ ਜਾ ਕੇ ਮੁਫਤ ਵੰਡਦੇ ਰਹੇ ਹਨ।

ਸਰਦਾਰ ਗੜੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਐਲਾਨ ਦੇ ਨਾਲ ਹੀ ਬਹੁਜਨ ਸਮਾਜ ਪਾਰਟੀ ਵੱਲੋਂ 12 ਉਮੀਦਵਾਰਾਂ ਦੇ ਨਾਵਾਂ ਦੀ ਘੋਸ਼ਣਾ ਹੋ ਚੁੱਕੀ ਹੈ ਜਿਸ ਵਿੱਚ ਪਹਿਲਾਂ ਘੋਸ਼ਿਤ ਕੀਤੇ ਗਏ 10 ਉਮੀਦਵਾਰਾਂ ਵਿੱਚ ਹੁਸ਼ਿਆਰਪੁਰ ਤੋਂ ਸ਼੍ਰੀ ਰਕੇਸ਼ ਕੁਮਾਰ ਸੁਮਨ, ਫਿਰੋਜ਼ਪੁਰ ਤੋਂ ਸ਼੍ਰੀ ਸੁਰਿੰਦਰ ਕੰਬੋਜ, ਸੰਗਰੂਰ ਤੋਂ ਡਾਕਟਰ ਮੱਖਣ ਸਿੰਘ, ਪਟਿਆਲੇ ਤੋਂ ਜਗਜੀਤ ਸਿੰਘ ਛੜਬੜ, ਜਲੰਧਰ ਤੋਂ ਬਲਵਿੰਦਰ ਕੁਮਾਰ, ਫਰੀਦਕੋਟ ਤੋਂ ਗੁਰਬਖਸ਼ ਸਿੰਘ ਚੌਹਾਨ, ਬਠਿੰਡਾ ਤੋਂ ਲਖਵੀਰ ਸਿੰਘ ਨਿੱਕਾ ਫਤਿਹਗੜ੍ਹ ਸਾਹਿਬ ਤੋਂ ਕੁਲਵੰਤ ਸਿੰਘ ਮੈਹਤੋਂ, ਗੁਰਦਾਸਪੁਰ ਤੋਂ ਇੰਜੀਨੀਅਰ ਰਾਜ ਕੁਮਾਰ ਜਨੋਤਰਾ ਅਤੇ ਲੁਧਿਆਣਾ ਤੋਂ ਸ੍ਰੀ ਦਵਿੰਦਰ ਸਿੰਘ ਪਨੇਸਰ ਰਾਮਗੜੀਆ ਪ੍ਰਮੁੱਖ ਹਨ।

Share This
0
About Author

Social Disha Today

Leave a Reply

Your email address will not be published. Required fields are marked *