ਬਸਪਾ ਦੇ ਜਲੰਧਰ ਲੋਕ ਸਭਾ ਸੀਟ ਤੋਂ ਉਮੀਦਵਾਰ ਐਡਵੋਕੇਟ ਬਲਵਿੰਦਰ ਕੁਮਾਰ ਨੇ ਕਿਹਾ ਕਿ ਸਿਹਤ ਲੋਕਾਂ ਦੀ ਜ਼ਿੰਦਗੀ ਨਾਲ ਜੁੜਿਆ ਸਭ ਤੋਂ ਵੱਡਾ ਮਸਲਾ ਹੈ। ਗੰਭੀਰ ਤੌਰ ਤੇ ਬਿਮਾਰ ਹੋਣ ਦੀ ਹਾਲਤ ਵਿੱਚ ਲੋਕਾਂ ਨੂੰ ਤੁਰੰਤ ਇਲਾਜ ਦੀ ਜ਼ਰੂਰਤ ਹੁੰਦੀ ਹੈ ਪਰ ਸੱਤਾ ਵਿੱਚ ਰਹੀਆਂ ਪਾਰਟੀਆਂ ਨੇ ਇਹਨਾਂ ਸਹੂਲਤਾਂ ਨੂੰ ਲੋਕਾਂ ਦੀ ਪਹੁੰਚ ਤੋਂ ਦੂਰ ਕਰ ਦਿੱਤਾ ਹੈ। ਸਰਕਾਰੀ ਹਸਪਤਾਲਾਂ ਵਿੱਚ ਲੋਕਾਂ ਨੂੰ ਦਿਲ, ਦਿਮਾਗ, ਕੈਂਸਰ, ਲੀਵਰ ਨਾਲ ਜੁੜੀ ਗੰਭੀਰ ਬਿਮਾਰੀਆਂ ਦਾ ਇਲਾਜ ਨਹੀਂ ਮਿਲ ਪਾ ਰਿਹਾ।
ਐਡਵੋਕੇਟ ਬਲਵਿੰਦਰ ਕੁਮਾਰ ਨੇ ਕਿਹਾ ਕਿ ਚੋਣਾਂ ਦੇ ਸਮੇਂ ਮੈਨੀਫੈਸਟੋ ਜਾਰੀ ਕਰਦੇ ਹੋਏ ਕਾਂਗਰਸ, ਭਾਜਪਾ, ਆਪ ਵਰਗੀ ਪਾਰਟੀਆਂ ਲੋਕਾਂ ਨੂੰ ਚੰਗੀ ਸਿਹਤ ਸਹੂਲਤਾਂ ਦੇਣ ਦੇ ਵਾਅਦੇ ਕਰਦੀਆਂ ਰਹੀਆਂ ਨੇ। ਉਹਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਅਜਿਹੇ ਖੋਖਲੇ ਆਸ਼ਵਾਸਨ ਦੇ ਕੇ ਲੋਕਾਂ ਦੀ ਵੋਟ ਤਾਂ ਲੈ ਲਈਆਂ ਪਰ ਉਹਨਾਂ ਨੂੰ ਸਰਕਾਰੀ ਹਸਪਤਾਲਾਂ ਵਿੱਚ ਚੰਗਾ ਇਲਾਜ ਦੇਣ ਦਾ ਪ੍ਰਬੰਧ ਨਹੀਂ ਕੀਤਾ। ਮੈਡੀਕਲ ਸਟਾਫ, ਮਸ਼ੀਨਰੀ, ਇਨਫਰਾਸਟਰਕਚਰ ਦੀ ਵੱਡੀ ਕਮੀ ਨਾਲ ਸਰਕਾਰੀ ਹਸਪਤਾਲ ਜੂਝ ਰਹੇ ਨੇ। ਐਡਵੋਕੇਟ ਬਲਵਿੰਦਰ ਕੁਮਾਰ ਨੇ ਕਿਹਾ ਕਿ ਜੇਕਰ ਉਹ ਜਲੰਧਰ ਲੋਕ ਸਭਾ ਸੀਟ ਜਿੱਤਦੇ ਨੇ ਤਾਂ ਉਨਾਂ ਵੱਲੋਂ ਲੋਕਾਂ ਲਈ ਚੰਗੇ ਇਲਾਜ ਦਾ ਪ੍ਰਬੰਧ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।