ਜਲੰਧਰ ਲੋਕ ਸਭਾ ਤੋਂ ਭਾਜਪਾ ਉਮੀਦਵਾਰ ਸੁਸ਼ੀਲ ਰਿੰਕੂ ਨੇ ਆਮ ਆਦਮੀ ਪਾਰਟੀ ਤੇ ਗੰਭੀਰ ਆਰੋਪ ਲਗਾਉਂਦੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਬਣਾਏ ਗਏ ਆਯੁਸ਼ਮਾਨ ਕਾਰਡ ਪੰਜਾਬ ਵਿੱਚ ਚੱਲਣੇ ਬੰਦ ਹੋ ਗਏ ਨੇ। ਉਹਨਾਂ ਕਿਹਾ ਕਿ ਮਾਨ ਸਰਕਾਰ ਕੇਂਦਰ ਦੀ ਸਕੀਮ ਦਾ ਲੋਕਾਂ ਨੂੰ ਫਾਇਦਾ ਨਹੀਂ ਲੈਣ ਦੇ ਰਹੀ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਕੇਂਦਰ ਸਰਕਾਰ ਦੀ ਯੋਜਨਾ ਅਤੇ ਨੀਤੀਆਂ ਦਾ ਫਾਇਦਾ ਲੈਣ ਤੋਂ ਜਲੰਧਰ ਵਾਸੀਆਂ ਨੂੰ ਵਾਂਝਾ ਕਰ ਰਹੀ ਹੈ। ਰਿੰਕੂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਬਣਾਏ ਗਏ ਆਸ਼ਮਨ ਕਾਰਡ ਪੰਜਾਬ ਵਿੱਚ ਚੱਲਣੇ ਬੰਦ ਹੋ ਗਏ ਨੇ। ਅਜਿਹਾ ਸਿਰਫ ਇਸ ਲਈ ਕੀਤਾ ਜਾ ਰਿਹਾ ਕਿਉਂਕਿ ਮੌਜੂਦਾ ਪੰਜਾਬ ਸਰਕਾਰ ਕੇਂਦਰ ਸਰਕਾਰ ਨੂੰ ਸਿਰਫ ਪੰਜਾਬ ਦੇ ਲੋਕਾਂ ਦੀਆਂ ਅੱਖਾਂ ਦੇ ਸਾਹਮਣੇ ਨਿੰਦਣਾ ਚਾਹੁੰਦੇ ਨੇ। ਉਹਨਾਂ ਕਿਹਾ ਕਿ ਪਰ ਆਮ ਆਦਮੀ ਪਾਰਟੀ ਦੀ ਰਾਜਨੀਤੀ ਦਾ ਸ਼ਿਕਾਰ ਆਮ ਲੋਕੀ ਹੋ ਰਹੇ ਨੇ। ਰਿੰਕੂ ਨੇ ਕਿਹਾ ਕਿ ਜਲੰਧਰ ਵਿੱਚ ਲਾ ਐਂਡ ਆਰਡਰ ਦੀ ਸਥਿਤੀ ਇਨੀ ਖਰਾਬ ਹੋ ਚੁੱਕੀ ਹੈ ਕਿ ਲੁੱਟ ਅਤੇ ਚੋਰੀ ਦੀਆਂ ਵਾਰਦਾਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਉਨਾਂ ਉੱਤਰ ਪ੍ਰਦੇਸ਼ ਦੇ ਬਾਰੇ ਦੱਸਦੇ ਹੋਏ ਕਿਹਾ ਕਿ ਉੱਥੇ ਦੀ ਸਰਕਾਰ ਨੇ ਗੈਂਗਸਟਰਵਾਦ ਖਤਮ ਕਰ ਦਿੱਤਾ ਅਤੇ ਇਹ ਸਿਰਫ ਉਥੇ ਦੀ ਸਰਕਾਰ ਦੀ ਦੇਨ ਹੈ। ਪੰਜਾਬ ਦਾ ਕਾਰੋਬਾਰੀ ਯੂਪੀ ਵਿੱਚ ਜਾ ਰਿਹਾ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਵੋਟ ਪਾ ਕੇ ਆਪਣਾ ਵੋਟ ਖਰਾਬ ਨਾ ਕੀਤਾ ਜਾਵੇ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਇੱਕ ਡੁੱਬਦਾ ਹੋਇਆ ਜਹਾਜ ਹੈ ਜਿਸ ਨੇ ਪੰਜਾਬ ਅਤੇ ਦਿੱਲੀ ਦੀਆਂ ਲੋਕਾਂ ਨੂੰ ਗੁਮਰਾਹ ਕਰਕੇ ਭਰਸ਼ਟਾਚਾਰ ਤੋਂ ਇਲਾਵਾ ਕੁਝ ਨਹੀਂ ਕੀਤਾ। ਉਹਨਾਂ ਜਲੰਧਰ ਵਾਸੀਆਂ ਤੋਂ ਅਪੀਲ ਕਰਦੇ ਹੋਏ ਕਿਹਾ ਕਿ ਇਸ ਵਾਰ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਪਿੱਛੇ ਛੱਡ ਕੇ ਭਾਜਪਾ ਨੂੰ ਇੱਕ ਵਾਰ ਮੌਕਾ ਦਿਓ ਤਾਂ ਕਿ ਜਲੰਧਰ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਕੰਮ ਕੀਤਾ ਜਾਵੇ।

