ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ ਮਾਮਲੇ ‘ਚ ਇਕ ਹੋਰ ਗ੍ਰਿਫਤਾਰੀ ਹੋਈ ਹੈ। ਇਸ ਤਰ੍ਹਾਂ ਪੁਲਿਸ ਨੇ ਇਸ ਮਾਮਲੇ ਵਿੱਚ ਕੁੱਲ 5ਵੀਂ ਗ੍ਰਿਫ਼ਤਾਰੀ ਕੀਤੀ ਹੈ। ਇਸ ਤੋਂ ਪਹਿਲਾਂ ਬਾਲੀਵੁੱਡ ਸਟਾਰ ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ ਦੇ ਮਾਮਲੇ ‘ਚ ਗ੍ਰਿਫਤਾਰ ਦੋਸ਼ੀ ਅਨੁਜ ਥਾਪਨ ਨੇ ਖੁਦਕੁਸ਼ੀ ਕਰ ਲਈ ਸੀ। ਉਧਰ, ਮੁਲਜ਼ਮ ਦੇ ਪਰਿਵਾਰ ਅਤੇ ਵਕੀਲਾਂ ਦਾ ਦੋਸ਼ ਹੈ ਕਿ ਇਹ ਖੁਦਕੁਸ਼ੀ ਨਹੀਂ ਸਗੋਂ ਮੌਤ ਪਿੱਛੇ ਸਾਜ਼ਿਸ਼ ਹੈ, ਜਿਸ ਦੀ ਸੀਬੀਆਈ ਤੋਂ ਜਾਂਚ ਹੋਣੀ ਚਾਹੀਦੀ ਹੈ।
ਅਨੁਜ ਦੇ ਪਰਿਵਾਰਕ ਵਕੀਲ ਰਜਨੀ ਖੱਤਰੀ ਨੇ ਦੱਸਿਆ ਕਿ ਅਨੁਜ ਦੀ ਮਾਂ ਵੱਲੋਂ ਬੰਬੇ ਹਾਈ ਕੋਰਟ ਵਿੱਚ ਰਿੱਟ ਦਾਇਰ ਕੀਤੀ ਗਈ ਹੈ। ਇਸ ਵਿੱਚ ਤਿੰਨ ਲੋਕਾਂ ਨੂੰ ਰਾਜ ਮਹਾਰਾਸ਼ਟਰ, ਕ੍ਰਾਈਮ ਬ੍ਰਾਂਚ ਅਤੇ ਸਲਮਾਨ ਖਾਨ ਨੂੰ ਧਿਰ ਬਣਾਇਆ ਗਿਆ ਹੈ। ਅਨੁਜ ਥਾਪਨ ਦੇ ਪਰਿਵਾਰ ਨੂੰ ਵੀ ਉਸਦੀ ਖੁਦਕੁਸ਼ੀ ਦਾ ਸ਼ੱਕ ਹੈ। ਪਰਿਵਾਰ ਦਾ ਦੋਸ਼ ਹੈ ਕਿ ਇਹ ਪੁਲਿਸ ਹਿਰਾਸਤ ਵਿੱਚ ਕਤਲ ਦਾ ਮਾਮਲਾ ਹੈ। ਪਰਿਵਾਰ ਵੱਲੋਂ ਮੌਤ ਪਿੱਛੇ ਸਾਜ਼ਿਸ਼ ਦਾ ਸ਼ੱਕ ਜਤਾਇਆ ਜਾ ਰਿਹਾ ਹੈ। ਪਰਿਵਾਰ ਇਸ ਮਾਮਲੇ ਦੀ ਸੀਬੀਆਈ ਜਾਂਚ ਚਾਹੁੰਦਾ ਹੈ, ਇਸ ਲਈ ਬੰਬੇ ਹਾਈ ਕੋਰਟ ਵਿੱਚ ਰਿੱਟ ਪਟੀਸ਼ਨ ਦਾਇਰ ਕੀਤੀ ਗਈ ਹੈ।
14 ਅਪ੍ਰੈਲ ਦੀ ਸਵੇਰ ਨੂੰ ਮੁੰਬਈ ਦੇ ਬਾਂਦਰਾ ਇਲਾਕੇ ‘ਚ ਗਲੈਕਸੀ ਅਪਾਰਟਮੈਂਟ ਦੇ ਬਾਹਰ ਦੋ ਲੋਕਾਂ ਨੇ ਗੋਲੀਬਾਰੀ ਕੀਤੀ ਸੀ। ਇਸ ਅਪਾਰਟਮੈਂਟ ‘ਚ ਸਲਮਾਨ ਖਾਨ ਰਹਿੰਦੇ ਹਨ। ਗੁਜਰਾਤ ਦੀ ਸਾਬਰਮਤੀ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੇਂਸ ਬਿਸ਼ਨੋਈ ਅਤੇ ਉਸ ਦਾ ਛੋਟਾ ਭਰਾ ਅਨਮੋਲ ਬਿਸ਼ਨੋਈ ਇਸ ਮਾਮਲੇ ਵਿੱਚ ਮੁਲਜ਼ਮ ਹਨ। ਮੰਨਿਆ ਜਾ ਰਿਹਾ ਹੈ ਕਿ ਅਨਮੋਲ ਫਿਲਹਾਲ ਅਮਰੀਕਾ ਜਾਂ ਕੈਨੇਡਾ ‘ਚ ਹੈ। ਅਨਮੋਲ ਨੇ ਸੋਸ਼ਲ ਮੀਡੀਆ ਪੋਸਟ ਰਾਹੀਂ ਗੋਲੀਬਾਰੀ ਦੀ ਘਟਨਾ ਦੀ ਜ਼ਿੰਮੇਵਾਰੀ ਲਈ ਸੀ। ਹਾਲਾਂਕਿ ਪੁਲਿਸ ਦਾ ਕਹਿਣਾ ਹੈ ਕਿ ਉਸ ਦਾ ਆਈਪੀ ਐਡਰੈੱਸ ਪੁਰਤਗਾਲ ਦਾ ਸੀ।