ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਬਸਪਾ ਨੂੰ ਵੱਡਾ ਝਟਕਾ ਲੱਗਾ ਹੈ। ਲੋਕ ਸਭਾ ਚੋਣਾਂ ਲਈ ਹੁਸ਼ਿਆਰਪੁਰ ਤੋਂ ਬਸਪਾ ਵੱਲੋਂ ਐਲਾਨੇ ਉਮੀਦਵਾਰ ਰਾਕੇਸ਼ ਸੁਮਨ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰ ਲਿਆ ਹੈ। ਉਹ ਹੁਸ਼ਿਆਰਪੁਰ ਤੋਂ ‘ਆਪ’ ਉਮੀਦਵਾਰ ਰਾਜਕੁਮਾਰ ਚੱਬੇਵਾਲ ਦੀ ਮਦਦ ਕਰਨਗੇ।
ਸਿਆਸੀ ਪਿਛੋਕੜ ਦੀ ਗੱਲ ਕਰੀਏ ਤਾਂ ਰਾਕੇਸ਼ ਸੁਮਨ ਦੀ ਦੀਦਾ ਦੇ ਭਰਾ ਮਰਹੂਮ ਕਰਮ ਚੰਦ ਨੇ 1957 ਵਿੱਚ ਹੁਸ਼ਿਆਰਪੁਰ ਵਿਧਾਨ ਸਭਾ ਤੋਂ ਜ਼ਿਮਨੀ ਚੋਣ ਵਿਚ ਕਾਂਗਰਸ ਨੂੰ 13000 ਵੋਟਾਂ ਨਾਲ ਹਰਾਇਆ ਸੀ। ਉਹ ਸੰਵਿਧਾਨ ਨਿਰਮਾਤਾ ਡਾ.ਭੀਮ ਰਾਓ ਅੰਬੇਡਕਰ ਜੀ ਦੀ ਪਾਰਟੀ ਤੋਂ ਵਿਧਾਇਕ ਬਣੇ। ਉਸ ਦੇ ਪਿਤਾ ਨੇ ਫੌਜ ਦੀ ਮਿਲਟਰੀ ਇੰਜੀਨੀਅਰ ਸਰਵਿਸ ਵਿੱਚ ਸੇਵਾ ਕੀਤੀ ਸੀ। ਉਹ ਖੁਦ ਇਲਾਕੇ ਦੇ ਪ੍ਰਸਿੱਧ ਸਮਾਜ ਸੇਵਕ ਅਤੇ ਰੌਕੀ ਦੇ ਉਪਨਾਮ ਨਾਲ ਜਾਣੇ ਜਾਂਦੇ ਨੌਜਵਾਨ ਆਗੂ ਹਨ।