ਗਿਣਤੀ ਅਮਲੇ ਦੀ ਪਹਿਲੀ ਰੈਂਡਮਾਈਜ਼ੇਸ਼ਨ ਹੋਈ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੋਟਾਂ ਦੀ ਗਿਣਤੀ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾਣਗੇ : ਜ਼ਿਲ੍ਹਾ ਚੋਣ ਅਫ਼ਸਰ

ਕਾਊਂਟਿੰਗ ਸਟਾਫ਼ ਨੂੰ ਸਿਖ਼ਲਾਈ ਦੇਣ ਲਈ ਪਹਿਲੀ ਰਿਹਰਸਲ 20 ਮਈ ਨੂੰ

ਜਲੰਧਰ (ਦਿਸ਼ਾ ਸੇਠੀ) : ਲੋਕ ਸਭਾ ਹਲਕਾ ਜਲੰਧਰ (ਅ.ਜ.) ਲਈ 1 ਜੂਨ ਨੂੰ ਵੋਟਾਂ ਪੈਣ ਉਪਰੰਤ 4 ਜੂਨ ਨੂੰ ਗਿਣਤੀ ਦੇ ਕੰਮ ਨੂੰ ਨੇਪਰੇ ਚਾੜ੍ਹਨ ਲਈ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਨਿਗਰਾਨੀ ਵਿੱਚ ਗਿਣਤੀ ਅਮਲੇ ਦੀ ਪਹਿਲੀ ਰੈਂਡਮਾਈਜ਼ੇਸ਼ਨ ਕਰਵਾਈ ਗਈ।

ਜ਼ਿਲ੍ਹਾ ਚੋਣ ਅਫ਼ਸਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਰੈਂਡਮਾਈਜ਼ੇਸ਼ਨ ਦਾ ਮੰਤਵ ਵੋਟਾਂ ਦੀ ਗਿਣਤੀ ਲਈ ਸਟਾਫ਼ ਦੀ ਤਾਇਨਾਤੀ ਕਰਨਾ ਹੈ। ਉਨ੍ਹਾਂ ਦੱਸਿਆ ਕਿ ਗਿਣਤੀ ਦੇ ਕੰਮ ਨੂੰ ਸੁਚੱਜੇ ਢੰਗ ਨਾਲ ਸਿਰੇ ਚਾੜ੍ਹਨ ਲਈ 567 ਕਾਊਂਟਿੰਗ ਸਟਾਫ਼ ਦੀ ਰੈਂਡਮਾਈਜ਼ੇਸ਼ਨ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਹਰੇਕ ਵਿਧਾਨ ਸਭਾ ਹਲਕੇ ਲਈ ਇਕ ਗਿਣਤੀ ਹਾਲ ਬਣਾਇਆ ਗਿਆ ਹੈ ਅਤੇ ਹਰੇਕ ਹਾਲ ਵਿੱਚ 14 ਕਾਊਂਟਿੰਗ ਟੇਬਲ ਹੋਣਗੇ। ਇਸ ਤੋਂ ਇਲਾਵਾ ਇਲੈਕਟ੍ਰਾਨਿਕਲੀ ਟਰਾਂਸਮਿਟਿਡ ਪੋਸਟਲ ਬੈਲਟ ਸਿਸਟਮ (ਈ.ਟੀ.ਪੀ.ਬੀ.ਐਸ.) ਅਤੇ ਪੋਸਟਲ ਬੈਲਟਸ ਦੀ ਗਿਣਤੀ ਲਈ ਵੱਖਰਾ ਸਟਾਫ਼ ਤਾਇਨਾਤ ਕਰਨ ਤੋਂ ਇਲਾਵਾ ਸਮੁੱਚੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣਗੇ।

ਡਾ. ਹਿਮਾਂਸ਼ੂ ਅਗਰਵਾਲ ਨੇ ਅੱਗੇ ਦੱਸਿਆ ਕਿ ਪਹਿਲੀ ਰੈਂਡਮਾਈਜ਼ੇਸ਼ਨ ਦੌਰਾਨ ਹਰੇਕ ਗਿਣਤੀ ਕੇਂਦਰ ਲਈ 20 ਕਾਊਂਟਿੰਗ ਪਾਰਟੀਆਂ (ਰਿਜ਼ਰਵ ਸਮੇਤ) ਤਾਇਨਾਤ ਕੀਤੀਆਂ ਗਈਆਂ ਹਨ। ਇੱਕ ਕਾਊਂਟਿੰਗ ਪਾਰਟੀ ਵਿੱਚ ਇੱਕ ਕਾਊਂਟਿੰਗ ਸੁਪਰਵਾਈਜ਼ਰ, ਕਾਊਂਟਿੰਗ ਸਹਾਇਕ ਅਤੇ ਇੱਕ ਮਾਈਕਰੋ ਅਬਜ਼ਰਵਰ ਸ਼ਾਮਲ ਹੁੰਦਾ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਗਿਣਤੀ ਅਮਲੇ ਨੂੰ ਸਿਖ਼ਲਾਈ ਦੇਣ ਲਈ ਪਹਿਲੀ ਰਿਹਰਸਲ 20 ਮਈ ਨੂੰ ਹੋਵੇਗੀ।

ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਗਿਣਤੀ ਦੀ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਚਨਬੱਧ ਹੈ, ਜਿਸ ਦੇ ਲਈ ਸਰਕਾਰੀ ਆਰਟਸ ਤੇ ਸਪੋਰਟਸ ਕਾਲਜ, ਸਟੇਟ ਪਟਵਾਰ ਸਕੂਲ, ਦਫ਼ਤਰ ਡਾਇਰੈਕਟਰ ਲੈਂਡ ਰਿਕਾਰਡ ਅਤੇ ਸਰਕਾਰੀ ਸਪੋਰਟਸ ਸਕੂਲ ਹੋਸਟਲ ਵਿਖੇ ਬਣਾਏ ਗਏ ਗਿਣਤੀ ਕੇਂਦਰਾਂ ‘ਚ ਵੋਟਾਂ ਦੀ ਗਿਣਤੀ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾਣਗੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਡਾ. ਅਮਿਤ ਮਹਾਜਨ, ਡੀ.ਆਈ.ਓ. ਰਣਜੀਤ ਸਿੰਘ, ਚੋਣ ਤਹਿਸੀਲਦਾਰ ਸੁਖਦੇਵ ਸਿੰਘ ਆਦਿ ਵੀ ਮੌਜੂਦ ਸਨ।

Share This
0
About Author

Social Disha Today

Leave a Reply

Your email address will not be published. Required fields are marked *