ਸੱਤ ਦਹਾਕੇ ਬਾਅਦ ਵੀ ਲੋਕ ਮੁੱਢਲੀਆਂ ਸੁਵਿਧਾਵਾਂ ਨੂੰ ਤਰਸ ਰਹੇ : ਐਡਵੋਕੇਟ ਬਲਵਿੰਦਰ ਕੁਮਾਰ
ਜਲੰਧਰ (ਦਿਸ਼ਾ ਸੇਠੀ): ਬਸਪਾ ਉਮੀਦਵਾਰ ਐਡਵੋਕੇਟ ਬਲਵਿੰਦਰ ਕੁਮਾਰ ਵੱਲੋਂ ਅੱਜ ਆਦਮਪੁਰ ਤੇ ਜਲੰਧਰ ਸ਼ਹਿਰ ਵਿਖੇ ਵੱਖ-ਵੱਖ ਸਥਾਨਾਂ ’ਤੇ ਮੀਟਿੰਗਾਂ ਕੀਤੀਆਂ ਗਈਆਂ। ਇਸ ਮੌਕੇ ਲੋਕਾਂ ਨਾਲ ਰੂਬਰੂ ਹੁੰਦੇ ਹੋਏ ਐਡਵੋਕੇਟ ਬਲਵਿੰਦਰ ਕੁਮਾਰ ਨੇ ਕਿਹਾ ਕਿ ਜਲੰਧਰ ਦੇ ਲੋਕ ਬਾਕੀ ਪਾਰਟੀਆਂ ਦੀ ਮਾੜੀ ਕਾਰਗੁਜਾਰੀ ਤੋਂ ਤੰਗ ਆ ਚੁੱਕੇ ਹਨ। ਉਹ ਇਨ੍ਹਾਂ ਪਾਰਟੀਆਂ ਤੋਂ ਮੁਕਤੀ ਚਾਹੁੰਦੇ ਹਨ। ਇਸੇ ਲਈ ਉਹ ਬਦਲਾਅ ਵੱਜੋਂ ਇਸ ਵਾਰ ਬਸਪਾ ਨੂੰ ਜਲੰਧਰ ਤੋਂ ਜਿਤਾਉਣ ਦਾ ਮਨ ਬਣਾ ਚੁੱਕੇ ਹਨ।
ਐਡਵੋਕੇਟ ਬਲਵਿੰਦਰ ਕੁਮਾਰ ਨੇ ਕਿਹਾ ਕਿ ਸੱਤ ਦਹਾਕੇ ਬਾਅਦ ਵੀ ਲੋਕ ਮੁੱਢਲੀਆਂ ਸੁਵਿਧਾਵਾਂ ਨੂੰ ਤਰਸ ਰਹੇ ਹਨ। ਜਲੰਧਰ ਦੇ ਪੇਂਡੂ ਤੇ ਸ਼ਹਿਰੀ ਖੇਤਰਾਂ ’ਚ ਸੜਕਾਂ ਟੁੱਟੀਆਂ ਹੋਈਆਂ ਹਨ। ਲੋਕਾਂ ਦਾ ਰਾਹਾਂ ’ਚੋਂ ਲੰਘਣਾ ਮੁਸ਼ਕਿਲ ਹੋਇਆ ਹੈ। ਟੋਇਆਂ ’ਚ ਡਿਗ-ਡਿਗ ਕੇ ਉਹ ਜ਼ਖਮੀ ਹੋ ਰਹੇ ਹਨ। ਅਜਿਹੇ ਹਾਲਾਤ ’ਚ ਰਾਹਗੀਰ ਤਾਂ ਪਰੇਸ਼ਾਨ ਹੁੰਦੇ ਹੀ ਹਨ, ਨਾਲ ਹੀ ਸੜਕਾਂ ਦੇ ਆਲੇ-ਦੁਆਲੇ ਦੇ ਦੁਕਾਨਦਾਰਾਂ ਦਾ ਵਪਾਰ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੁੰਦਾ ਹੈ।
ਇਸੇ ਤਰ੍ਹਾਂ ਟੁੱਟੀਆਂ ਗਲੀਆਂ, ਪਾਰਕਾਂ ਦੀ ਬਦਹਾਲੀ, ਪਾਣੀ ਦੀ ਨਿਕਾਸੀ ਨਾ ਹੋਣ ਆਦਿ ਸਮੱਸਿਆਵਾਂ ਕਰਕੇ ਵੀ ਲੋਕ ਰੋਜ਼ਾਨਾ ਤੰਗ ਹੁੰਦੇ ਹਨ। ਬਸਪਾ ਉਮੀਦਵਾਰ ਐਡਵੋਕੇਟ ਬਲਵਿੰਦਰ ਕੁਮਾਰ ਨੇ ਕਿਹਾ ਕਿ ਜੇਕਰ ਜਲੰਧਰ ਦੇ ਲੋਕ ਉਨ੍ਹਾਂ ਨੂੰ ਜਿਤਾਉਂਦੇ ਹਨ ਤਾਂ ਉਹ ਇਨ੍ਹਾਂ ਸਮੱਸਿਆਵਾਂ ਦਾ ਹੱਲ ਪਹਿਲ ਦੇ ਆਧਾਰ ’ਤੇ ਕਰਨਗੇ।