ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਪੁਲਿਸ ਦੇ ਦੋ IPS ਅਧਿਕਾਰੀਆਂ ਨੂੰ ਚੋਣ ਡਿਊਟੀ ਤੋਂ ਹਟਾ ਕੇ ਗੈਰ-ਚੋਣ ਡਿਊਟੀ ‘ਤੇ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦਫ਼ਤਰ, ਮੁੱਖ ਚੋਣ ਅਫ਼ਸਰ ਦੇ ਬੁਲਾਰੇ ਨੇ ਦੱਸਿਆ ਕਿ ਆਈ.ਪੀ.ਐਸ. ਸਵਪਨ ਸ਼ਰਮਾ (ਆਰ.ਆਰ: 2009), ਜੋ ਇਸ ਸਮੇਂ ਜਲੰਧਰ ਦੇ ਕਮਿਸ਼ਨਰ ਪੁਲਿਸ ਵਜੋਂ ਸੇਵਾ ਨਿਭਾਅ ਰਹੇ ਹਨ ਅਤੇ ਆਈ.ਪੀ.ਐਸ. ਕੁਲਦੀਪ ਚਾਹਲ (ਆਰ.ਆਰ: 2009), ਜੋ ਕਿ ਇਸ ਵੇਲੇ ਲੁਧਿਆਣਾ ਦੇ ਕਮਿਸ਼ਨਰ ਪੁਲਿਸ ਵਜੋਂ ਸੇਵਾ ਨਿਭਾਅ ਰਹੇ ਹਨ, ਨੂੰ ਉਨ੍ਹਾਂ ਦੇ ਮੌਜੂਦਾ ਅਹੁਦਿਆਂ ਤੋਂ ਟਰਾਂਸਫਰ ਕਰਕੇ ਗੈਰ-ਚੋਣ ਡਿਊਟੀ ‘ਤੇ ਤਾਇਨਾਤ ਕੀਤਾ ਗਿਆ ਹੈ।

ਪੰਜਾਬ ਦੇ ਮੁੱਖ ਸਕੱਤਰ ਨੂੰ ਲਿਖੇ ਪੱਤਰ ਵਿੱਚ ਚੋਣ ਕਮਿਸ਼ਨ ਨੇ ਦੋਵਾਂ ਅਧਿਕਾਰੀਆਂ ਨੂੰ ਚੋਣ ਡਿਊਟੀ ਤੋਂ ਹਟਾ ਕੇ ਗੈਰ-ਚੋਣ ਡਿਊਟੀ ‘ਤੇ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਕਮਿਸ਼ਨ ਨੇ ਮੁੱਖ ਸਕੱਤਰ ਨੂੰ ਜਲੰਧਰ ਅਤੇ ਲੁਧਿਆਣਾ ਵਿੱਚ ਤਾਇਨਾਤੀ ਲਈ ਤਿੰਨ ਯੋਗ ਅਧਿਕਾਰੀਆਂ ਦਾ ਪੈਨਲ ਮੁਹੱਈਆ ਕਰਵਾਉਣ ਲਈ ਵੀ ਕਿਹਾ ਹੈ।

Share This
0
About Author

Social Disha Today

Leave a Reply

Your email address will not be published. Required fields are marked *