ਪੰਜਾਬ ਨੂੰ ਵਿਕਸਿਤ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਨੇ ਕੀਤੇ ਕਈ ਕੰਮ : ਮਹਿੰਦਰ ਸਿੰਘ ਕੇ.ਪੀ

ਜਲੰਧਰ (ਦਿਸ਼ਾ ਸੇਠੀ): ਆਦਮਪੁਰ ਵਿਖੇ ਸ਼੍ਰੀ ਮਹਿੰਦਰ ਸਿੰਘ ਨੇ ਵਰਕਰਾਂ ਅਤੇ ਲੋਕਾਂ ਨਾਲ ਮੀਟਿੰਗ ਕੀਤੀ। ਜਿੱਥੇ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿਚ ਭੁਗਤਣ ਲਈ ਲੋਕਾਂ ਨੂੰ ਅਪੀਲ ਕੀਤੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ ਇਕੋ ਇਕ ਪਾਰਟੀ ਸ਼੍ਰੋਮਣੀ ਅਕਾਲੀ ਦਲ ਹੈ। ਜਿਸ ਨੇ ਹਮੇਸ਼ਾ ਪੰਜਾਬ ਅਤੇ ਪੰਜਾਬੀਅਤ ਲਈ ਕੰਮ ਕੀਤਾ ਹੈ। ਜਦੋਂ ਕਿ ਹੋਰਨਾਂ ਪਾਰਟੀਆਂ ਤਾਂ ਦਿੱਲੀ ਤੋਂ ਚੱਲਦੀਆਂ ਹਨ। ਬੱਸ ਇਕੋ-ਇਕ ਪਾਰਟੀ ਹੈ ਜੋ ਪੰਜਾਬ ਦੇ ਹੱਕਾਂ ਲਈ ਲੜਦੀ ਆ ਰਹੀ ਹੈ। ਪੰਜਾਬ ਵਿਚ ਅਥਾਹ ਵਿਕਾਸ ਕਰਨ ਵਾਲੀ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਵਿਚ ਸੱਤਾ ਵਿਚ ਰਹਿੰਦਿਆਂ ਸੜਕਾਂ ਦੀ ਨੁਹਾਰ ਬਦਲ ਦਿੱਤੀ। ਪੰਜਾਬ ਵਿਚ 4 ਲੇਨ ਤੇ 6 ਲੇਨ ਨਾਲ ਸ਼ਹਿਰਾਂ ਕਸਬਿਆਂ ਤੇ ਪਿੰਡਾਂ ਨੂੰ ਜੋੜਿਆ ਤਾਂ ਜੋ ਘੰਟਿਆਂ ਬੱਧੀ ਸਫਰ ਕਰਨ ਵਿਚ ਥੋੜ੍ਹਾ ਹੀ ਸਮਾਂ ਲੱਗੇ। ਇਸ ਤੋਂ ਇਲਾਵਾ ਪੰਜਾਬ ਦੇ ਸਕੂਲਾਂ ਦੀ ਨੁਹਾਰ ਬਦਲ ਦਿੱਤੀ।

ਮਰਹੂਮ ਸਰਦਾਰ ਪਰਕਾਸ਼ ਸਿੰਘ ਬਾਦਲ ਨੇ ਲੜਕੀਆਂ ਨੂੰ ਮੁਫਤ ਸਾਈਕਲ ਵੰਡ ਕੇ ਦੂਰੋਂ-ਦੂਰੋਂ ਪੜ੍ਹਣ ਆਉਣ ਵਾਲੀਆਂ ਵਿਦਿਆਰਥਣਾਂ ਨੂੰ ਹੱਲਾਸ਼ੇਰੀ ਦਿੱਤੀ ਤਾਂ ਜੋ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਾ ਹੋਵੇ ਅਤੇ ਉਹ ਆਰਾਮ ਨਾਲ ਸਾਈਕਲ ‘ਤੇ ਸਕੂਲ ਪਹੁੰਚ ਸਕਣ। ਉਥੇ ਹੀ ਬੀਬੀ ਹਰਸਿਮਰਤ ਕੌਰ ਬਾਦਲ ਵਲੋਂ ਸ਼ੁਰੂ ਕੀਤੀ ਗਈ ਨੰਨ੍ਹੀ ਛਾਂ ਨਾਲ ਕਈ ਲੋਕ ਜੁੜੇ। ਅਤੇ ਹੁਣ ਕੁੜੀਆਂ ਪੰਜਾਬ ਵਿਚ ਮਰਦ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰ ਰਹੀਆਂ ਹਨ। ਔਰਤਾਂ ਨੂੰ ਇਸ ਸਮਰੱਥ ਬਣਾਇਆ ਕਿ ਉਹ ਆਪਣਾ ਰੁਜ਼ਗਾਰ ਕਰਕੇ ਆਪਣਾ ਅਤੇ ਆਪਣੇ ਪਰਿਵਾਰ ਦਾ ਗੁਜ਼ਾਰੇ ਜੋਗਾ ਕਮਾ ਸਕਣ।

ਪਿੰਡ-ਪਿੰਡ ਵਿਚ ਔਰਤਾਂ ਵਾਸਤੇ ਰੁਜ਼ਗਾਰ ਪੈਦਾ ਕੀਤੇ ਗਏ ਜਿਸ ਨਾਲ ਪਿੰਡਾਂ ਦੀਆਂ ਔਰਤਾਂ ਕੋਲ ਹੁਣ ਆਪਣਾ ਰੁਜ਼ਗਾਰ ਹੈ ਅਤੇ ਉਹ ਆਪਣੇ ਪਰਿਵਾਰ ਦੀ ਆਰਥਿਕ ਮਦਦ ਕਰ ਸਕਣ। ਸ਼੍ਰੀ ਮਹਿੰਦਰ ਸਿੰਘ ਕੇ.ਪੀ. ਨੇ ਕਿਹਾ ਕਿ ਸਾਡਾ ਪੰਜਾਬ ਤਰੱਕੀ ਦੀ ਰਾਹ ‘ਤੇ ਹੋਰ ਵੱਧ ਸਕਦਾ ਹੈ ਜੇਕਰ ਪੰਜਾਬ ਨੂੰ ਪਿਆਰ ਕਰਨ ਵਾਲੀ ਸ਼੍ਰੋਮਣੀ ਅਕਾਲੀ ਦਲ ਨੂੰ ਅੱਗੇ ਲਿਆਂਦਾ ਜਾਵੇ ਤਾਂ ਪੰਜਾਬ ਵਿਚ ਖੁਸ਼ਹਾਲੀ ਅਤੇ ਰੁਜ਼ਗਾਰ ਪੈਦਾ ਹੋਣਗੇ। ਹੋਰਨਾਂ ਪਾਰਟੀਆਂ ਨੇ ਤਾਂ ਪੰਜਾਬ ਨੂੰ ਲੁੱਟਣ ਤੋਂ ਸਿਵਾਏ ਹੋਰ ਕੁਝ ਨਹੀਂ ਕੀਤਾ।

Share This
0
About Author

Social Disha Today

Leave a Reply

Your email address will not be published. Required fields are marked *