ਜਲੰਧਰ ਤੋਂ ਅਕਾਲੀ ਦਲ ਦੇ ਉਮੀਦਵਾਰ ਮਹਿੰਦਰ ਸਿੰਘ ਕੇਪੀ ਦੇ ਪਰਿਵਾਰ ਵੱਲੋਂ ਜੋਰਾ ਸ਼ੋਰਾ ਨਾਲ ਕੀਤਾ ਜਾ ਰਿਹਾ ਡੋਰ ਟੂ ਡੋਰ ਪ੍ਰਚਾਰ
ਸ਼੍ਰੋਮਣੀ ਅਕਾਲੀ ਦਲ ਹੀ ਅਜਿਹੀ ਪਾਰਟੀ ਹੈ ਜੋ ਲੋਕਾਂ ਦੀ ਪੂਰਨ ਹਤੈਸ਼ੀ ਹੈ ਅਤੇ ਔਰਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਂਦੀ ਹੈ : ਰੁਪਾਲੀ ਕੇਪੀ
ਜਲੰਧਰ (ਦਿਸ਼ਾ ਸੇਠੀ): ਜਲੰਧਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਹਿੰਦਰ ਸਿੰਘ ਕੇਪੀ ਦੇ ਪਰਿਵਾਰ ਵੱਲੋਂ ਖਾਸ ਕਰ ਬੇਟੀ ਰੁਪਾਲੀ ਕੇਪੀ ਵੱਲੋਂ ਜਲੰਧਰ ਕੈਂਟ ਅਤੇ ਆਦਮਪੁਰ ਹਲਕੇ ਵਿੱਚ ਜੋਰਾ ਸ਼ੋਰਾਂ ਨਾਲ ਡੋਰ ਟੂ ਡੋਰ ਪ੍ਰਚਾਰ ਕੀਤਾ ਗਿਆ।
ਇਸ ਮੌਕੇ ਉਨਾਂ ਲੋਕਾਂ ਨੂੰ ਅਕਾਲੀ ਦਲ ਦੀ ਸਰਕਾਰ ਦੇ ਸਮੇਂ ਦੀਆਂ ਪ੍ਰਾਪਤੀਆਂ ਬਾਰੇ ਜਾਣੂ ਕਰਵਾਇਆ ਉਥੇ ਹੀ ਉਹਨਾਂ ਕਈ ਹੋਰ ਪਾਰਟੀਆਂ ਦੇ ਸਮਰਥਕਾਂ ਨੂੰ ਅਕਾਲੀ ਦਲ ਵਿੱਚ ਸ਼ਾਮਿਲ ਕਰਵਾਇਆ। ਇਸ ਮੌਕੇ ਉਹਨਾਂ ਕਿਹਾ ਕੀ ਇੱਕ ਸ਼੍ਰੋਮਣੀ ਅਕਾਲੀ ਦਲ ਹੀ ਅਜਿਹੀ ਪਾਰਟੀ ਹੈ ਜੋ ਲੋਕਾਂ ਦੀ ਪੂਰਨ ਹਤੈਸ਼ੀ ਪਾਰਟੀ ਹੈ ਅਤੇ ਲੋਕਾਂ ਖਾਸ ਕਰ ਔਰਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਂਦੀ ਹੈ।
ਉਨ੍ਹਾਂ ਕਿਹਾ ਕਿ ਜਿੰਨਾ ਵਿਕਾਸ ਅਕਾਲੀ ਦਲ ਦੇ ਸ਼ਾਸਨ ਸਮੇਂ ਹੋਇਆ ਹੈ ਉਨਾ ਹੀ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਨੂੰ ਪਿੱਛੇ ਨੂੰ ਧਕੇਲ ਦਿੱਤਾ ਹੈ। ਰੂਪਾਲੀ ਕੇਪੀ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਮੇਰੇ ਪਿਤਾ ਮਹਿੰਦਰ ਸਿੰਘ ਕੇਪੀ ਦੇ ਨਾਲ ਨਾਲ ਪੰਜਾਬ ਦੇ ਸਾਰੇ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਜੇਤੂ ਬਣਾ ਕੇ ਸੰਸਦ ਵਿੱਚ ਆਪਣਾ ਆਗੂ ਭੇਜਿਆ ਜਾਏ ਤਾਂ ਕਿ ਪੰਜਾਬ ਦੀ ਆਵਾਜ਼ ਬੁਲੰਦ ਹੋ ਸਕੇ।

