ਚਰਨਜੀਤ ਚੰਨੀ ਨੇ ਪ੍ਰਵਾਸੀ ਭਾਈਚਾਰੇ ਦੇ ਲੋਕਾਂ ਨਾਲ ਬੈਠ ਦੱਖਣੀ ਭਾਰਤ ਦੇ ਰਿਵਾਜ ਅਨੁਸਾਰ ਖਾਧਾ ਭੋਜਨ
ਸਲੱਮ ਏਰੀਏ ਵਿੱਚ ਰਹਿੰਦੇ ਲੋਕਾਂ ਨੂੰ ਬੁਨਿਆਦੀ ਸਹੂਲਤਾ ਮੁਹੱਈਆ ਕਰਵਾਉਣਾ ਮੇਰਾ ਮੁੱਖ ਟੀਚਾ : ਚਰਨਜੀਤ ਚੰਨੀ
ਜਲੰਧਰ (ਦਿਸ਼ਾ ਸੇਠੀ): ਜਲੰਧਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੱਖਣੀ ਭਾਰਤ ਤੋ ਆ ਕੇ ਪੰਜਾਬ ਵਿੱਚ ਵਸੇ ਪ੍ਰਵਾਸੀ ਭਾਈਚਾਰੇ ਦੇ ਲੋਕਾਂ ਨੂੰ ਮਿਲੇ। ਇਸ ਦੋਰਾਨ ਚਰਨਜੀਤ ਸਿੰਘ ਚੰਨੀ ਨੇ ਇੰਨਾਂ ਪ੍ਰਵਾਸੀ ਲੋਕਾਂ ਦੇ ਨਾਲ ਬੈਠ ਕੇ ਦੱਖਣੀ ਰਿਵਾਜ ਅਨੁਸਾਰ ਭੋਜਨ ਛਕਿਆ। ਇਸ ਦੋਰਾਨ ਸਾਬਕਾ ਕੋਸਲਰ ਪੱਲੀ ਸਵਾਮੀ ਵੀ ਮੋਜੂਦ ਸਨ।
ਚਰਨਜੀਤ ਸਿੰਘ ਚੰਨੀ ਨੇ ਇੰਨਾਂ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਤੇ ਹੱਲ ਕਰਨ ਦਾ ਭਰੋਸਾ ਦਿੱਤਾ। ਚੰਨੀ ਨੇ ਇਹ ਲੋਕ ਬੁਨਿਆਦੀ ਸਹੂਲਤਾਂ ਤੋਂ ਵੀ ਵਾਂਝੇ ਹਨ ਤੇ ਇੰਨਾਂ ਲੋਕਾਂ ਨੂੰ ਇਹ ਸਹੂਲਤਾਂ ਪ੍ਰਦਾਨ ਕਰਵਾਉਣ ਵੀ ਉੱਨਾਂ ਦੀ ਅਹਿਮ ਜਿੰਮੇਵਾਰੀ ਰਹੇਗੀ। ਉੱਨਾਂ ਕਿਹਾ ਕਿ ਲਾਲ ਲਕੀਰ ਦੇ ਅੰਦਰ ਰਹਿੰਦੇ ਲੋਕਾਂ ਨੂੰ ਜ਼ਮੀਨਾਂ ਦੇ ਮਾਲਕੀ ਹੱਕ ਦੇਣ ਦੀ ਨੀਤੀ ਉੱਨਾਂ ਨੇ ਲਿਆਂਦੀ ਸੀ ਤੇ ਇਸ ਨੀਤੀ ਦਾ ਲੋਕਾਂ ਨੂੰ ਵੱਡਾ ਫ਼ਾਇਦਾ ਮਿਲਿਆ ਹੈ ਤੇ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਮਾਲਕੀ ਹੱਲ ਮਿਲ ਵੀ ਗਏ ਹਨ।
ਚੰਨੀ ਨੇ ਕਿਹਾ ਕਿ ਜਲੰਧਰ ਹਲਕੇ ਦੇ ਸਲੱਮ ਇਲਾਕੇ ਦੀਆਂ ਬਸਤੀਆਂ ‘ਚ ਰਹਿ ਰਹੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਵੱਲ ਧਿਆਨ ਦਿੱਤਾ ਜਾਵੇਗਾ ਤੇ ਇਨਾ ਇਲਾਕਿਆਂ ਵਿੱਚ ਰਹਿੰਦੇ ਪਰਿਵਾਰਾਂ ਲਈ ਜਿੱਥੇ ਕਿ ਸਰਕਾਰੀ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉੱਥੇ ਹੀ ਇੰਨਾਂ ਦੇ ਬੱਚਿਆਂ ਲਈ ਚੰਗੀ ਸਿੱਖਿਆ ਦਾ ਪ੍ਰਬੰਧ ਕਰਨਾ ਵੀ ਉੱਨਾਂ ਦਾ ਮੁੱਖ ਟੀਚਾ ਰਹੇਗਾ।



