ਵਾਤਾਵਰਣ ਦੀ ਗੱਲ ਕਰਨ ਵਾਲੇ ਉਮੀਦਵਾਰਾਂ ਨੂੰ ਹੀ ਵੋਟ ਪਾਉਣ ਦੀ ਕੀਤੀ ਅਪੀਲ : ਸੰਤ ਸੀਚੇਵਾਲ

◆ਸੰਤ ਸੀਚੇਵਾਲ ਨੇ 2 ਮੁੱਖ ਮੰਤਰੀਆਂ ਅਤੇ ਇੱਕ ਸਾਬਕਾ ਮੁੱਖ ਮੰਤਰੀ ਸਮੇਤ ਪ੍ਰਮੁੱਖ ਰਾਜਨੀਤਿਕ ਪਾਰਟੀਆਂ ਦੇ ਉਮੀਦਵਾਰਾਂ ਨੂੰ ਸੌਪਿਆਂ ਸੀ ਵਾਤਾਵਰਣ ਦਾ ਏਜੰਡਾ

◆ਲਗਾਤਾਰ ਵੱਧ ਰਹੇ ਤਾਪਮਾਨ ਬਾਰੇ ਗੰਭੀਰਤਾ ਨਾਲ ਸੋਚਣ ਦੀ ਲੋੜ

ਸੁਲਤਾਨਪੁਰ ਲੋਧੀ (ਦਿਸ਼ਾ ਸੇਠੀ): ਲੋਕ ਸਭਾ ਚੋਣਾਂ ਦੇ ਆਖਰੀ ਗੇੜ ਦਾ ਪ੍ਰਚਾਰ ਜਦੋਂ ਬੰਦ ਹੋ ਗਿਆ ਹੈ ਤਾਂ ਪੰਜਾਬ ਦੇ ਭਖਦੇ ਮੁੱਦਿਆਂ ਵਿੱਚੋਂ ਸਭ ਤੋਂ ਸੰਵੇਦਨਸ਼ੀਲ ਵਾਤਾਵਰਣ ਦੇ ਮੁੱਦੇ ਨੂੰ ਸੰਤ ਬਲਬੀਰ ਸਿੰਘ ਸੀਚੇਵਾਲ ਪ੍ਰਚਾਰ ਦੇ ਆਖਰੀ ਦਿਨਾਂ ਤੱਕ ਵੀ ਆਪਣੀਆਂ ਅਵਾਜ਼ ਬੁਲੰਦ ਕਰਦੇ ਰਹੇ। ਵਾਤਾਵਰਣ ਪ੍ਰੇਮੀ ਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਦੱਸਿਆ ਕਿ ਉਹਨਾਂ ਨੇ ਦੋ ਮੁੱਖ ਮੰਤਰੀਆਂ, ਇੱਕ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਦੀਆਂ ਪ੍ਰਮੁੱਖ ਰਾਜਨੀਤਿਕ ਪਾਰਟੀਆਂ ਦੇ ਉਮੀਦਵਾਰਾਂ ਨੂੰ ਲੋਕ ਸਭਾ ਚੋਣਾਂ 2024 ਲਈ ਲੋਕਾਂ ਦਾ ਚੋਣ ਮਨੋਰਥ ਪੱਤਰ ਦਿੱਤਾ।

ਸੰਤ ਸੀਚੇਵਾਲ ਨੇ ਦੱਸਿਆ ਕਿ ਚੋਣ ਪ੍ਰਚਾਰ ਦੇ ਖਤਮ ਹੋਣ ਦੇ ਇੱਕ ਦਿਨ ਪਹਿਲਾਂ ਉਹਨਾਂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵਾਤਾਵਰਣ ਦਾ ਇਹ ਏਜੰਡਾ ਸੌਂਪਿਆ ਸੀ ਉਸਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸਾਬਕਾ ਮੁੱਖ ਮੰਤਰੀ ਤੇ ਜਲੰਧਰ ਤੋਂ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੂੰ ਵੀ ਜਨਤਕ ਤੌਰ ਤੇ ਇਹ ਏਜੰਡਾ ਸੌਂਪਿਆ ਸੀ। ਆਮ ਆਦਮੀ ਪਾਰਟੀ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ, ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਹਿੰਦਰ ਸਿੰਘ ਕੇ.ਪੀ ਅਤੇ ਭਾਜਪਾ ਦੇ ਖਡੂਰ ਸਾਹਿਬ ਤੋਂ ਹਲਕੇ ਤੋਂ ਉਮੀਦਵਾਰ ਮਨਜੀਤ ਸਿੰਘ ਮੰਨਾ ਨੂੰ ਇਹ ਮੰਗ ਪੱਤਰ ਸੌਂਪ ਕਿ ਉਹਨਾਂ ਕੋਲੋਂ ਵਾਅਦਾ ਲਿਆ ਸੀ ਕਿ ਉੁਹ ਆਪਣੇ ਚੋਣ ਪ੍ਰਚਾਰ ਦੌਰਾਨ ਲੋਕਾਂ ਵਿੱਚ ਇਸਦੀ ਚਰਚਾ ਕਰਨਗੇ। ਸੰਤ ਸੀਚੇਵਾਲ ਨੇ ਪੰਜਾਬ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਉਹਨਾਂ ਉਮੀਦਵਾਰਾਂ ਨੂੰ ਹੀ ਵੋਟ ਪਾਉਣ ਜਿਹਨਾਂ ਕੋਲ ਵਾਤਾਵਰਣ ਨੂੰ ਸਾਫ ਸੁਥਰਾ ਰੱਖਣ ਦੀ ਰਣਨੀਤੀ ਹੋਵੇ।

ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਸੰਤ ਸਮਾਜ ਵੱਲੋਂ ਬਕਾਇਦਾ ਪ੍ਰੈਸ ਕਾਨਫਰੰਸ ਕਰਕੇ 15 ਅਪ੍ਰੈਲ ਨੂੰ ਇਸ ਵਾਤਾਵਰਣ ਦੇ ਏਜੰਡੇ ਨੂੰ ਜਾਰੀ ਕੀਤਾ ਗਿਆ ਸੀ ਤੇ ਅਪੀਲ ਕੀਤੀ ਗਈ ਸੀ ਕਿ ਲੋਕ ਉਹਨਾਂ ਉਮੀਦਵਾਰਾਂ ਨੂੰ ਹੀ ਵੋਟਾਂ ਪਾਉਣ ਜਿਹੜੇ ਹਵਾ, ਪਾਣੀ, ਧਰਤੀ ਦੇ ਪ੍ਰਦੂਸ਼ਣ ਨੂੰ ਖਤਮ ਕਰਨ ਦੀ ਗੱਲ ਕਰਨਗੇ। ਸੰਤ ਸੀਚੇਵਾਲ ਨੇ ਦੱਸਿਆ ਕਿ ਵਾਤਾਵਰਣ ਸੰਬੰਧੀ ਰਾਜਸੀ ਆਗੂਆਂ ਨੇ ਭਾਵੇਂ ਇਸ ਸੰਬੰਧੀ ਗੱਲ ਉਨ੍ਹੀ ਖੁਲ੍ਹਕੇ ਨਹੀਂ ਕੀਤੀ, ਜਿੰਨ੍ਹੀ ਕਿ ਇਸਦੀ ਲੋੜ ਸੀ। ਪਰ ਉਨ੍ਹਾਂ ਨੂੰ ਇਸ ਗੱਲ ਦੀ ਤੱਸਲੀ ਹੈ ਕਿ ਰਾਜਸੀ ਆਗੂਆਂ ਅਤੇ ਲੋਕਾਂ ਦਾ ਧਿਆਨ ਵਾਤਾਵਰਣ ਵਰਗੇ ਸੰਵੇਦਨਸ਼ੀਲ ਮੁੱਦੇ ਵੱਲ ਜ਼ਰੂਰ ਗਿਆ ਹੈ।

ਸੰਤ ਸੀਚੇਵਾਲ ਨੇ ਪੰਜਾਬ ਦੇ ਵੱਧ ਰਹੇ ਤਾਪਮਾਨ ਦਾ ਜ਼ਿਕਰ ਕਰਦਿਆ ਕਿਹਾ ਕਿ ਇੰਨੀ ਗਰਮੀ ਪਹਿਲਾਂ ਕਦੇ ਨਹੀ ਸੀ ਪਈ ਇਸ ਵਾਰੀ ਸਾਨੂੰ ਗੰਭੀਰਤਾ ਨਾਲ ਸੋਚਣ ਦੀ ਲੋੜ ਹੈ। ਜਲਵਾਯੂ ਪਰਿਵਰਤਨ ਦੀ ਮਾਰ ਤੋਂ ਬਚਣ ਲਈ ਸੰਤ ਸੀਚੇਵਾਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਉਂਦੀਆਂ ਬਰਸਾਤਾਂ ਦੇ ਮੌਸਮ ਦੌਰਾਨ ਵੱਧ ਤੋਂ ਵੱਧ ਬੂਟੇ ਲਗਾਉਣ।

Share This
0
About Author

Social Disha Today

Leave a Reply

Your email address will not be published. Required fields are marked *