ਇੱਕ ਇੱਕ ਵੋਟ ਕਾਂਗਰਸ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੂੰ ਪਾਈ ਜਾਵੇ : ਅੰਮ੍ਰਿਤਪਾਲ ਭੌਂਸਲੇ
ਸਾਨੂੰ ਸੰਵਿਧਾਨ ਬਚਾਉਣ ਦੀ ਜੰਗ ਵਿੱਚ ਕਾਂਗਰਸ ਦਾ ਸਾਥ ਦੇਣਾ ਚਾਹੀਦਾ : ਭੌਂਸਲੇ

ਜਲੰਧਰ (ਦਿਸ਼ਾ ਸੇਠੀ): 1 ਜੂਨ ਨੂੰ ਲੋਕ ਸਭਾ ਦੀ ਚੋਣ ਹੈ ਸਾਰੇ ਲੋਕ ਸਭਾ ਦੇ ਵਰਕਰ ਲਗਾਤਾਰ ਲਗਭਗ ਦੋ ਮਹੀਨੇ ਤੋਂ ਕਾਂਗਰਸ ਦੇ ਜਲੰਧਰ ਤੋਂ ਉਮੀਦਵਾਰ ਚਰਨਜੀਤ ਸਿੰਘ ਚੰਨੀ ਸਾਬਕਾ ਮੁੱਖ ਮੰਤਰੀ ਪੰਜਾਬ ਦੇ ਚੋਣ ਪ੍ਰਚਾਰ ਵਿੱਚ ਲੱਗੇ ਰਹੇ ਹਾਂ, ਜਨ-ਜਨ ਚੰਨੀ ਦੇ ਮੁੱਖ ਮੰਤਰੀ ਦੇ ਕਾਰਜਕਾਲ ਦੀਆਂ ਪ੍ਰਾਪਤੀਆਂ ਦੱਸ ਕੇ ਅਸੀਂ ਉਨ੍ਹਾਂ ਵਿੱਚ ਵੀ ਲੋਕਾਂ ਦੇ ਨਾਲ ਰਾਬਤਾ ਕਾਇਮ ਕਰਕੇ ਇੱਕ ਇੱਕ ਕੀਮਤੀ ਵੋਟ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਦੇ ਹੱਕ ਵਿੱਚ ਭੁਗਤਾਉਣ ਦਾ ਯਤਨ ਕਰਾਂਗੇ ਤਾਂ ਕਿ ਕਾਂਗਰਸ ਦੇ ਉਮੀਦਵਾਰ ਲੋਕ ਸਭਾ ਹਲਕਾ ਜਲੰਧਰ ਤੋਂ ਜਿੱਤ ਕੇ ਪਾਰਲੀਮੈਂਟ ਵਿੱਚ ਜਾਣ ਤੇ ਲੋਕ ਮਸਲਿਆਂ ਨੂੰ ਹੱਲ ਕਰਾਉਣ ਵਿੱਚ ਯਤਨ ਕਰਨ। ਇਸ ਲਈ ਸਭਨਾਂ ਦਾ ਹੀ ਫਰਜ਼ ਬਣਦਾ ਹੈ ਆਪਣੀ ਇਕ ਕੀਮਤੀ ਵੋਟ ਚਰਨਜੀਤ ਸਿੰਘ ਚੰਨੀ ਨੂੰ ਪਾਈ ਜਾਵੇ ਇਨਾਂ ਸ਼ਬਦਾਂ ਦਾ ਪ੍ਰਗਟਾਵਾ ਫਿਲੌਰ ਵਿਧਾਨ ਸਭਾ ਤੋਂ ਕਾਂਗਰਸ ਦੇ ਤੇਜ਼ ਤਰਾਰ ਤੇ ਨੌਜਵਾਨ ਆਗੂ ਅੰਮ੍ਰਿਤਪਾਲ ਭੌਂਸਲੇ ਨੇ ਕੀਤਾ। ਭੌਂਸਲੇ ਨੇ ਕਿਹਾ ਕਿ ਚੋਣ ਪ੍ਰਚਾਰ ਦੇ ਵਿੱਚ ਸਭ ਕੁਝ ਪਤਾ ਲੱਗ ਗਿਆ ਹੈ ਕਿ ਪੰਜਾਬ ਤੇ ਕਿਸਾਨਾਂ, ਗ਼ਰੀਬਾਂ ਦੇ ਹੱਕਾਂ ਤੇ ਹਿੱਤਾਂ ਕਿਹੜੀ ਪਾਰਟੀ ਖੜ੍ਹਦੀ ਹੈ। ਚਰਨਜੀਤ ਸਿੰਘ ਚੰਨੀ ਸਦਾ ਪੰਜਾਬ ਦੀ ਕਿਸਾਨੀ, ਜਵਾਨੀ ਤੇ ਪੰਜਾਬ ਪੰਜਾਬੀਅਤ ਤੇ ਪੰਜਾਬ ਦੇ ਪਾਣੀ ਨੂੰ ਬਚਾਉਣ ਲਈ ਸੰਘਰਸ਼ਸੀਲ ਹਨ, ਜਿਸ ਨੇ ਹਮੇਸ਼ਾ ਹੀ ਪੰਜਾਬ ਦੇ ਨਾਲ ਖੜ ਕੇ ਪੰਜਾਬ ਨੂੰ ਬਚਾਇਆ ਤੇ ਪੰਜਾਬ ਦੇ ਲੋਕਾਂ ਦੇ ਦੁੱਖ ਦਰਦ ਸੁਣੇ ਤੇ ਵੱਡੇ ਵੱਡੇ ਮਸਲੇ ਹੱਲ ਕੀਤੇ। ਇਨਾਂ ਲੋਕ ਸਭਾ ਚੋਣਾਂ ਦੇ ਵਿੱਚ ਕਾਂਗਰਸ ਨਾਲ ਸਬੰਧਤ ਸਾਰੇ ਉਮੀਦਵਾਰ ਜਿੱਤਣਗੇ ਤੇ ਪੰਜਾਬ ਕਾਂਗਰਸ ਨੂੰ ਮਜ਼ਬੂਤ ਕਰਨਗੇ। ਇਸ ਲਈ ਸਮੁੱਚੇ ਪੰਜਾਬ ਵਾਸੀ ਆਪਣੀਆਂ ਕੀਮਤੀ ਵੋਟਾਂ ਕਾਂਗਰਸ ਦਲ ਦੇ ਉਮੀਦਵਾਰਾਂ ਨੂੰ ਪਾਉਣ। ਭੋਂਸਲੇ ਨੇ ਦੇਸ਼ ਅੰਦਰ ਸੰਵਿਧਾਨ ਨੂੰ ਬਚਾਉਣ ਲਈ ਕਾਂਗਰਸ ਸੰਘਰਸ਼ ਕਰ ਰਹੀ ਹੈ ਸਾਨੂੰ ਸੰਵਿਧਾਨ ਬਚਾਉਣ ਦੀ ਜੰਗ ਵਿੱਚ ਸਾਥ ਦੇਣਾ ਚਾਹੀਦਾ ਹੈ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਸੱਦਾ ਦਿੱਤਾ ਆਉ ਪੰਜਾਬ ਦੇ ਹਿੱਤਾਂ ਲਈ ਕਾਂਗਰਸ ਦਾ ਸਾਥ ਦੇਈਏ। ਉਨ੍ਹਾਂ ਕਿਹਾ ਕਿ ਫਿਲੌਰ ਵਿੱਚ ਕਾਂਗਰਸ ਮਜਬੂਤ ਹੈ ਅਤੇ ਚੰਗਾ ਪ੍ਰਦਰਸ਼ਨ ਕਰੇਗੀ।












