ਅੰਮ੍ਰਿਤਸਰ : ਸੀਆਈਏ ਅੰਮ੍ਰਿਤਸਰ ਦੀ ਟੀਮ ਨੇ ਨਸ਼ਾ ਤਸਕਰੀ ਦੇ ਨੈਟਵਰਕ ਦਾ ਪਰਦਾਫਾਸ਼ ਕਰਦਿਆਂ ਹੈਰੋਇਨ, ਜ਼ਿੰਦਾ ਕਾਰਤੂਸ ਅਤੇ ਮੋਟਰਸਾਈਕਲ ਬਰਾਮਦ ਕੀਤਾ ਹੈ। ਇਸ ਸਬੰਧੀ ਇਕ ਅਧਿਕਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀਆਈ-ਅੰਮ੍ਰਿਤਸਰ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਖਿਲਾਫ ਖੁਫੀਆ ਸੂਚਨਾ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਕੋਲੋਂ 7.5 ਕਿਲੋ ਹੈਰੋਇਨ, 16 ਜ਼ਿੰਦਾ ਕਾਰਤੂਸ ਅਤੇ 1 ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ। ਇਹ ਜਾਣਕਾਰੀ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦਿੱਤੀ ਹੈ। ਡੀਜੀਪੀ ਨੇ ਕਿਹਾ ਕਿ ਡਰੋਨਾਂ ਦੀ ਵਰਤੋਂ ਪਾਕਿਸਤਾਨ ਸਥਿਤ ਨਸ਼ਾ ਤਸਕਰਾਂ ਤੋਂ ਨਸ਼ੇ ਲਿਆਉਣ ਲਈ ਕੀਤੀ ਜਾਂਦੀ ਸੀ। ਐੱਨਡੀਪੀਐੱਸ ਐਕਟ ਅਤੇ ਆਰਮਜ਼ ਐਕਟ ਤਹਿਤ ਐੱਸਐੱਸਓਸੀ ਅੰਮ੍ਰਿਤਸਰ ਵਿਖੇ ਐਫਆਈਆਰ ਦਰਜ ਕੀਤੀ ਗਈ ਹੈ ਅਤੇ ਪਿਛੜੇ ਅਤੇ ਅੱਗੇ ਸਬੰਧਾਂ ਦੀ ਜਾਂਚ ਚੱਲ ਰਹੀ ਹੈ।

Share This
0
About Author

Social Disha Today

Leave a Reply

Your email address will not be published. Required fields are marked *