ਜਲੰਧਰ ਵਿੱਚ ਲੋਕਸਭਾ ਚੋਣਾਂ ਵਿੱਚ ਕਾਂਗਰਸ ਇੱਕ ਵਾਰ ਫਿਰ ਆਪਣਾ ਕਿਲਾ ਕਾਇਮ ਕਰਦਿਆਂ ਜੇਤੂ ਹੋਈ ਹੈ। ਪਰ ਇਸ ਵਾਰ ਇਹ ਸਿਹਰਾ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਸਿਰ ਸਾਜਿਆ ਹੈ। ਚਰਨਜੀਤ ਚੰਨੀ ਹੁਣਾ ਵੱਲੋਂ ਜਲੰਧਰ ਲੋਕ ਸਭਾ ਦੀ ਚੋਣ ਜਿੱਤਣ ਉਪਰੰਤ ਪੰਜਾਬ ਮਾਮਲਿਆਂ ਦੇ ਇੰਚਾਰਜ ਦਵਿੰਦਰ ਯਾਦਵ ਨਾਲ ਮੁਲਾਕਾਤ ਕੀਤੀ ਗਈ ਅਤੇ ਗੁਲਦਸਤਾ ਭੇਂਟ ਕੀਤਾ ਗਿਆ। ਇਸ ਮੌਕੇ ਜਲੰਧਰ ਦੀ ਆਵਾਜ਼ ਬੁਲੰਦ ਕਰਨ ਦੀ ਗੱਲ ਚਰਨਜੀਤ ਚੰਨੀ ਕਹੀ ਗਈ।

