ਜਲੰਧਰ (ਦਿਸ਼ਾ ਸੇਠੀ): ਅੱਜ ਮਿਤੀ 21/06/24 ਨੂੰ ਭਾਰਗੋ ਕੈਂਪ ਵਿਖੇ ਸਤਿਗੁਰੂ ਕਬੀਰ ਮਹਾਰਾਜ ਜੀ ਦੇ ਪ੍ਰਕਾਸ਼ ਉਤੱਸਵ ਦੇ ਸੰਬੰਧ ਵਿੱਚ ਵਿਸ਼ਾਲ ਸ਼ੋਭਾਯਾਤਰਾ ਕੱਢੀ ਗਈ। ਇਸ ਸ਼ੋਭਯਾਤਰਾ ਵਿੱਚ ਸ਼ਹਿਰ ਦੀ ਸਮਾਜਿਕ, ਧਾਰਮਿਕ ਅਤੇ ਰਾਜਨੀਤਿਕ ਸ਼ਕਸੀਯਤਾਂ ਵੱਲੋਂ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਵਿਸ਼ੇਸ਼ ਰੂਪ ਵਿੱਚ ਜਲੰਧਰ ਵੈਸਟ ਤੋਂ ਕਾਂਗਰਸੀ ਉਮੀਦਵਾਰ ਅਤੇ ਸਾਬਕਾ ਸੀਨੀਅਰ ਡਿਪਟੀ ਮੇਅਰ ਸੁਰਿੰਦਰ ਕੌਰ ਹੁਣਾਂ ਨੇ ਸੰਸਦ ਅਤੇ ਸਾਬਕਾ ਮੁਖਮੰਤਰੀ ਚਰਨਜੀਤ ਚੰਨੀ ਅਤੇ ਹੋਰ ਕਾਂਗਰਸੀ ਆਗੂਆਂ ਨਾਲ ਹਾਜ਼ਰੀ ਲਗਵਾ ਕੇ ਸੰਗਤਾਂ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਵੱਲੋਂ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਗਿਆ ਕਿ ਕਈ ਅਜਿਹੀਆਂ ਤਾਕਤਾਂ ਨੇ ਜੋ ਸਮਾਜ ਵਿੱਚ ਵੰਡੀਆਂ ਪਾਉਣ ਦਾ ਕੰਮ ਕਰ ਰਹੀਆਂ ਨੇ, ਪਰ ਉਨ੍ਹਾਂ ਤੋਂ ਸੁਚੇਤ ਹੋਕੇ ਆਪਸੀ ਪਿਆਰ ਅਤੇ ਏਕਤਾ ਕਾਇਮ ਰੱਖਣ ਦੀ ਲੋੜ ਹੈ।