ਸਤਿਗੁਰੂ ਕਬੀਰ ਜੀ ਮਹਾਰਾਜ ਦੀ ਜਯੰਤੀ ’ਤੇ ਵਿਸ਼ਾਲ ਸ਼ੋਭਾ ਯਾਤਰਾ
ਮੋਹਿੰਦਰ ਭਗਤ ਦਾ ਕਮੇਟੀ ਵੱਲੋਂ ਨਿੱਘਾ ਸਵਾਗਤ
ਜਲੰਧਰ (ਦਿਸ਼ਾ ਸੇਠੀ): ਜਲੰਧਰ ਦੇ ਭਾਰਗੋ ਨਗਰ ’ਚ ਸਥਿਤ ਸਤਿਗੁਰੂ ਕਬੀਰ ਮੁੱਖ ਮੰਦਰ ਤੋਂ ਸਤਿਗੁਰੂ ਕਬੀਰ ਜੀ ਮਹਾਰਾਜ ਦੇ 626ਵੇਂ ਪ੍ਰਕਾਸ਼ ਉਤਸਵ ਦੇ ਸਬੰਧ ਵਿੱਚ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ। ਆਮ ਆਦਮੀ ਪਾਰਟੀ ਦੇ ਜਲੰਧਰ ਹਲਕਾ ਪੱਛਮੀ ਦੇ ਇੰਚਾਰਜ ਤੇ ਪਾਰਟੀ ਉਮੀਦਵਾਰ ਮੋਹਿੰਦਰ ਭਗਤ ਦੀ ਅਗਵਾਈ ਹੇਠ ਕੱਢੀ ਗਈ ਇਸ ਸ਼ੋਭਾ ਯਾਤਰਾ ਵਿੱਚ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ ਸ਼ਾਮਲ ਹੋਏ। ਇਸ ਮੌਕੇ ਸਤਿਗੁਰੂ ਕਬੀਰ ਸਾਹਿਬ ਜੀ ਦੀ ਬਾਣੀ ਦਾ ਗਾਇਨ ਕੀਤਾ ਗਿਆ। ਸੰਜੀਵ ਭਗਤ ਵੱਲੋਂ ਦਿਤੀ ਗਈ ਜਾਣਕਾਰੀ ਅਨੁਸਾਰ ਮੁੱਖ ਮੰਦਰ ਕਮੇਟੀ ਵੱਲੋਂ ਇਸ ਮੌਕੇ ਮੋਹਿੰਦਰ ਭਗਤ ਦਾ ਸਨਮਾਨ ਕੀਤਾ ਗਿਆ ਤੇ ਉਨ੍ਹਾਂ ਦੀਆਂ ਸੇਵਾਵਾਂ ਦੀ ਪ੍ਰਸੰਸਾ ਕੀਤੀ ਗਈ।
ਇਸ ਮੌਕੇ ਹੋਏ ਸਮਾਗਮ ਵਿੱਚ ਮੰਗਲ ਸਿੰਘ ਬੱਸੀ ਚੇਅਰਮੈਨ ਪੰਜਾਬ ਐਗਰੋ, ਅੰਮ੍ਰਿਤਪਾਲ ਸਿੰਘ ਜਿਲ੍ਹਾ ਪ੍ਰਧਾਨ ਸ਼ਹਿਰੀ, ਗੁਰਪ੍ਰੀਤ ਕੌਰ ਜਿਲ੍ਹਾ ਪ੍ਰਧਾਨ ਮਹਿਲਾ ਵਿੰਗ, ਕੀਮਤੀ ਲਾਲ ਭਗਤ, ਰਿੱਕੀ ਮਨੋਚਾ, ਰਜਨੀਸ਼ ਚਾਚਾ, ਵਰੁਣ ਸੱਜਣ ਬਲਾਕ ਪ੍ਰਧਾਨ, ਗੁਰਨਾਮ ਸਿੰਘ ਬਲਾਕ ਪ੍ਰਧਾਨ, ਲੱਕੀ ਭਗਤ, ਬਲਵਿੰਦਰ ਜੇਈ, ਅਮਰੀਕ ਮੀਕਾ ਤੇ ਹੋਰ ਸੱਜਣ ਸ਼ਾਮਲ ਸਨ।