ਜਲੰਧਰ (ਦਿਸ਼ਾ ਸੇਠੀ): ਜਲੰਧਰ ਵੈਸਟ ਦਾ ਜਿਮਣੀ ਚੋਣ ਅਖਾੜਾ ਪੂਰੀ ਤਰ੍ਹਾਂ ਨਾਲ ਭੱਖ ਚੁੱਕਿਆ ਹੈ। ਹਰ ਇੱਕ ਪਾਰਟੀ ਵੱਲੋਂ ਇਸ ਚੋਣ ਨੂੰ ਆਪਣੀ ਵਕਾਰ ਸਮਝ ਕੇ ਜਿੱਤ ਲਈ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ।
ਜਲੰਧਰ ਵੈਸਟ ਹਲਕੇ ਤੋਂ ਕਾਂਗਰਸ ਉਮੀਦਵਾਰ ਸੁਰਿੰਦਰ ਕੌਰ ਅਤੇ ਉਨਾਂ ਦੇ ਸਮਰਥਕਾਂ ਵੱਲੋਂ ਵੈਸਟ ਹਲਕੇ ਦੇ ਵੱਖ-ਵੱਖ ਇਲਾਕਿਆਂ ਵਿੱਚ ਚੋਣ ਸਭਾਵਾਂ ਅਤੇ ਡੋਰ ਟੂ ਡੋਰ ਕਰਕੇ ਵੋਟਰਾਂ ਨੂੰ ਆਪਣੇ ਹੱਕ ਵਿੱਚ ਭੁਗਤਣ ਲਈ ਉਤਸਾਹਿਤ ਕੀਤਾ ਜਾ ਰਿਹਾ ਹੈ।
ਵੈਸਟ-2 ਇਲਾਕੇ ਵਿੱਚ ਪਾਰਸ਼ਦ ਪਤੀ ਹੰਸਰਾਜ ਢੱਲ ਅਤੇ ਉਨਾਂ ਦੇ ਸਪੁੱਤਰ ਹਰੀਸ਼ ਢੱਲ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ ਜਿਸ ਵਿੱਚ ਵੱਡੀ ਗਿਣਤੀ ਵਿੱਚ ਲੋਕੀ ਹਾਜ਼ਰ ਹੋਏ ਅਤੇ ਕਾਂਗਰਸ ਉਮੀਦਵਾਰ ਸੁਰਿੰਦਰ ਕੌਰ ਦੇ ਹੱਕ ਵਿੱਚ ਨਿਤਰਨ ਦੀ ਗੱਲ ਕਹੀ।
ਇਸ ਮੌਕੇ ਲੋਕਾਂ ਵੱਲੋਂ ਮੈਡਮ ਸੁਰਿੰਦਰ ਕੌਰ ਦਾ ਫੁੱਲਾਂ ਦੀ ਮਾਲਾ ਨਾਲ ਸਵਾਗਤ ਕੀਤਾ ਗਿਆ ਅਤੇ ਆਉਣ ਵਾਲੀ 10 ਜੁਲਾਈ ਨੂੰ ਕਾਂਗਰਸ ਨੂੰ ਫਤਵਾ ਦੇਣ ਦਾ ਐਲਾਨ ਕੀਤਾ ਗਿਆ।
ਕਾਂਗਰਸ ਉਮੀਦਵਾਰ ਸੁਰਿੰਦਰ ਕੌਰ ਨੇ ਕਿਹਾ ਕਿ ਲੋਕਾਂ ਵੱਲੋਂ ਮਿਲ ਰਿਹਾ ਭਾਰੀ ਸਮਰਥਨ ਇਸ ਗੱਲ ਦਾ ਪ੍ਰਤੀਕ ਹੈ ਕੀ ਲੋਕੀ ਸੱਤਾਧਾਰੀ ਪਾਰਟੀ ਅਤੇ ਭਾਜਪਾ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਨਾਰਾਜ਼ ਹਨ ਅਤੇ ਕਾਂਗਰਸ ਵੱਲੋਂ ਆਪਣਾ ਨੁਮਾਇੰਦਾ ਚੁਣਨ ਲਈ ਤਿਆਰ ਹਨ।