ਵੈਸਟ ਹਲਕੇ ਵਿੱਚ AAP ਉਮੀਦਵਾਰ ਮਹਿੰਦਰ ਭਗਤ ਦੀ ਜਿੱਤ ਲਈ ਜ਼ੋਰ ਸ਼ੋਰ ਨਾਲ ਪ੍ਰਚਾਰ ਵਿੱਚ ਲੱਗਿਆ CM ਮਾਨ ਦਾ ਪਰਿਵਾਰ
ਪਤਨੀ ਡਾ. ਗੁਰਪ੍ਰੀਤ ਕੌਰ ਅਤੇ ਭੈਣ ਸਮੇਤ ਸਾਥ ਦੇ ਰਹੇ ਨੇ ਵਿਧਾਇਕ ਰਮਨ ਅਰੋੜਾ
ਜਲੰਧਰ (ਦਿਸ਼ਾ ਸੇਠੀ): ਜਲੰਧਰ ਪੱਛਮੀ ਜਿਮਨੀ ਚੋਣ ਦੇ ਤਹਿਤ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਭਗਤ ਨੂੰ ਜਿਤਾਉਣ ਲਈ CM ਭਗਵੰਤ ਮਾਨ ਅਤੇ ਉਹਨਾਂ ਦਾ ਪਰਿਵਾਰ ਪੂਰੇ ਜ਼ੋਰਾਂ ਸ਼ੋਰਾਂ ਨਾਲ ਪ੍ਰਚਾਰ ਕਰ ਰਿਹਾ ਹੈ। ਸੀਐਮ ਮਾਨ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਅਤੇ ਉਨ੍ਹਾਂ ਦੀ ਭੈਣ ਸਮੇਤ ਜਲੰਧਰ ਸੈਂਟਰਲ ਤੋਂ ਵਿਧਾਇਕ ਰਮਨ ਅਰੋੜਾ ਲਗਾਤਾਰ ਲੋਕਾਂ ਤੱਕ ਪਹੁੰਚ ਕਰ ਰਹੇ ਨੇ।
ਬੀਤੇ ਦਿਨੀ ਵੀ ਵੈਸਟ ਹਲਕੇ ਦੇ ਇਲਾਕੇ ਗਰੋਵਰ ਕਲੋਨੀ ਦੇ ਨਾਲ ਨਾਲ ਹਲਕੇ ਦੇ ਕਈ ਹੋਰ ਇਲਾਕਿਆਂ ਵਿੱਚ ਲੋਕਾਂ ਨੂੰ ਮਿਲ ਕੇ ਮਹਿੰਦਰ ਭਗਤ ਦੇ ਹੱਕ ਵਿੱਚ ਨਿਤਰਨ ਦੀ ਅਪੀਲ ਕੀਤੀ ਗਈ। ਇਸ ਮੌਕੇ ਵਿਧਾਇਕ ਰਮਨ ਅਰੋੜਾ ਨੇ ਪੰਜਾਬ ਸਰਕਾਰ ਵੱਲੋਂ ਬੀਤੇ ਢਾਈ ਸਾਲਾਂ ਵਿੱਚ ਕੀਤੇ ਗਏ ਕੰਮਾਂ ਦਾ ਵੇਰਵਾ ਦਿੱਤਾ। ਉਹਨਾਂ ਕਿਹਾ ਕਿ ਪੰਜਾਬ ਦੀ ਜਨਤਾ ਵੀ ਉਹਨਾਂ ਵੱਲੋਂ ਕੀਤੇ ਕੰਮਾਂ ਤੋਂ ਕਾਫੀ ਖੁਸ਼ ਹੈ ਅਤੇ ਇਸ ਵਾਰ ਸਿਮਰੀ ਚੋਣ ਵਿੱਚ ਵੀ ਆਮਦ ਪਾਰਟੀ ਦੇ ਉਮੀਦਵਾਰ ਮਹਿੰਦਰ ਭਗਤ ਨੂੰ ਫਤਵਾ ਦੇਣਗੇ। ਉਹਨਾਂ ਕਿਹਾ ਕਿ ਮਹਿੰਦਰ ਭਗਤ ਵਿਧਾਇਕ ਦੇ ਤੌਰ ਤੇ ਸਭਾ ਵਿੱਚ ਜਾਣਗੇ ਅਤੇ ਇਲਾਕੇ ਦੇ ਰੁਕੇ ਕੰਮਾਂ ਨੂੰ ਤੇਜ਼ੀ ਨਾਲ ਕਰਵਾਇਆ ਜਾਏਗਾ।
ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਅਤੇ ਭੈਣ ਮਨਪ੍ਰੀਤ ਕੌਰ ਵੀ ਲੋਕਾਂ ਨਾਲ ਰੂਬਰੂ ਹੋਏ ਅਤੇ ਸੀਐਮ ਮਾਨ ਵੱਲੋਂ ਪੰਜਾਬ ਲਈ ਕੀਤੇ ਕੰਮਾਂ ਅਤੇ ਤਰੱਕੀ ਦੇ ਕਾਰਜਾਂ ਦਾ ਜ਼ਿਕਰ ਕੀਤਾ। ਉਹਨਾਂ ਕਿਹਾ ਕਿ ਪੰਜਾਬ ਨੂੰ ਅਜਿਹਾ ਮੁੱਖ ਮੰਤਰੀ ਮਿਲਿਆ ਹੈ ਜੋ ਸਭ ਵਿਧਾਇਕ ਅਤੇ ਆਪਣੇ ਸਾਥੀਆਂ ਨੂੰ ਨਾਲ ਲੈ ਕੇ ਚੱਲਦਾ ਹੈ ਅਤੇ ਜੇਕਰ ਮਹਿੰਦਰ ਭਗਤ ਇਹ ਜਿਮਣੀ ਚੋਣ ਜਿੱਤਦੇ ਨੇ ਤਾਂ ਇਸ ਇਲਾਕੇ ਦੀ ਬਿਨਾਂ ਵਿੱਚ ਹੀ ਨੁਹਾਰ ਬਦਲ ਸਕਦੀ ਹੈ।