ਜਲੰਧਰ (ਦਿਸ਼ਾ ਸੇਠੀ): ਜਲੰਧਰ ਵੈਸਟ ਜ਼ਿਮਨੀ ਚੌਣ ਵਿੱਚ ਹਰ ਪਾਰਟੀ ਲਗਾਤਾਰ ਲੋਕਾਂ ਨੂੰ ਆਪਣੇ ਹੱਕ ਵਿੱਚ ਭੁਗਤਣ ਲਈ ਜ਼ੋਰਾਂ ਸ਼ੋਰਾਂ ਨਾਲ ਪ੍ਰਚਾਰ ਕਰ ਰਹੇ ਨੇ। ਗੱਲ ਕਰੀਏ ਕਾਂਗਰਸ ਪਾਰਟੀ ਦੀ ਤਾਂ ਉਮੀਦਵਾਰ ਸੁਰਿੰਦਰ ਕੌਰ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਚੌਣ ਪ੍ਰਚਾਰ ਕਰ ਰਹੇ ਨੇ। ਬੀਤੇ ਦਿਨੀਂ ਜਲੰਧਰ ਵੈਸਟ ਹਲਕੇ ਦੇ ਭਾਰਗੋ ਕੈਂਪ ‘ਚ ਮੀਟਿੰਗ ਕੀਤੀ ਗਈ ਜਿਸ ਵਿੱਚ ਕਾਂਗਰਸ ਉਮੀਦਵਾਰ ਸੁਰਿੰਦਰ ਕੌਰ ਨੂੰ ਲੋਕਾਂ ਦਾ ਅਥਾਹ ਪਿਆਰ ਮਿਲਿਆ। ਇਸ ਮੌਕੇ ਜਲੰਧਰ ਕੈਂਟ ਦੇ ਵਿਧਾਇਕ ਪਰਗਟ ਸਿੰਘ ਤੇ ਹੋਰ ਆਗੂ ਵੀ ਉਚੇਚੇ ਤੌਰ ਤੇ ਮੌਜੂਦ ਸਨ ।



