ਕੰਗਨਾ ਦੀ ਫਿਲਮ “Emergency” ਜਲੰਧਰ ਦੇ ਕਿਸੇ ਸਿਨੇਮਾ ਘਰ ਵਿੱਚ ਨਹੀਂ ਲੱਗਣ ਦੇਵਾਂਗੇ- ਸਿੱਖ ਤਾਲਮੇਲ ਕਮੇਟੀ
ਜਲੰਧਰ (ਦਿਸ਼ਾ ਸੇਠੀ): ਸਿੱਖ ਤਾਲਮੇਲ ਕਮੇਟੀ ਦੇ ਮੈਂਬਰਾਂ ਦੀ ਇੱਕ ਹੰਗਾਮੀ ਮੀਟਿੰਗ ਗੁਰੂ ਰਵਿਦਾਸ ਚੌਂਕ ਵਿੱਚ ਹੋਈ। ਜਿਸ ਵਿੱਚ ਵੱਖ-ਵੱਖ ਨੇਤਾਵਾਂ ਦੀ ਰਾਏ ਲੈਣ ਤੋਂ ਬਾਅਦ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਕੰਗਨਾ ਰਨੋਤ ਦੀ ਫਿਲਮ ਐਮਰਜੈਂਸੀ ਵਿੱਚ ਸਿੱਖ ਧਰਮ ਬਾਰੇ ਅਤੇ ਮਹਾਂਪੁਰਖਾਂ ਬਾਰੇ ਉੂਲ ਜਲੂਲ ਦ੍ਰਿਸ਼ ਪੇਸ਼ ਕੀਤੇ ਗਏ ਹਨ ਨੂੰ ਕਿਸੇ ਕੀਮਤ ਤੇ ਵੀ ਜਲੰਧਰ ਦੇ ਕਿਸੇ ਵੀ ਸਿਨੇਮਾ ਘਰ ਵਿੱਚ ਨਾ ਲੱਗਣ ਦਾ ਫੈਸਲਾ ਕੀਤਾ ਗਿਆ। ਇਥੋਂ ਸਮੂਹ ਮੈਂਬਰ ਐਮਬੀਡੀ ਮਾਲ ਵਿਖੇ ਪਹੁੰਚੇ।
ਜਿੱਥੇ ਉਥੋਂ ਦੇ ਪ੍ਰਬੰਧਕਾਂ ਨੂੰ ਸਪਸ਼ਟ ਸ਼ਬਦਾਂ ਵਿੱਚ ਦੱਸ ਦਿੱਤਾ ਗਿਆ ਕਿ ਫਿਲਮ ਨੂੰ ਕਿਸੇ ਵੀ ਕੀਮਤ ਤੇ ਸਿਨੇਮਾ ਹਾਲ ਵਿੱਚ ਨਹੀਂ ਲੱਗਣ ਦਿੱਤਾ ਜਾਵੇਗਾ। ਅਸੀਂ ਕਿਸੇ ਦਾ ਨੁਕਸਾਨ ਨਹੀਂ ਚਾਹੁੰਦੇ। ਪਰ ਫਿਲਮ ਲੱਗਣ ਤੇ ਮਾਹੌਲ ਖਰਾਬ ਹੋਣ ਦਾ ਖਦਸ਼ਾ ਹੈ। ਪ੍ਰਬੰਧਕਾਂ ਨੇ ਸਾਰੀ ਗੱਲ ਉੱਚ ਪ੍ਰਬੰਧਕਾਂ ਤੱਕ ਪਹੁੰਚਾਉਣ ਦਾ ਭਰੋਸਾ ਦਿੱਤਾ।
ਉਸ ਉਪਰੰਤ ਸਾਰੇ ਮੈਂਬਰ ਏਡੀਸੀਪੀ ਹੈਡ ਕੁਆਰਟਰ ਸੁੱਖਵਿੰਦਰ ਸਿੰਘ ਨੂੰ ਪੁਲਿਸ ਕਮਿਸ਼ਨਰ ਦੇ ਨਾਮ ਤੇ ਮੰਗ ਪੱਤਰ ਦਿੱਤਾ। ਤੇ ਕੰਗਨਾ ਤੇ ਸਿੱਖ ਕੌਮ ਦੀਆਂ ਭਾਵਨਾਵਾਂ ਭੜਕਾਉਣ ਦਾ ਪਰਚਾ ਦਰਜ ਕਰਨ ਦੀ ਮੰਗ ਕੀਤੀ। ਜਿਸ ਤੇ ਉਹਨਾਂ ਨੇ ਇਸ ਮੰਗ ਪੱਤਰ ਪੁਲਿਸ ਡਿਵੀਜ਼ਨ ਨੰਬਰ ਚਾਰ ਨੂੰ ਰੈਫਰ ਕਰ ਦਿੱਤਾ। ਜਿਸ ਤੇ ਮੈਂਬਰਾਂ ਦੇ ਬਿਆਨ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।
ਇਸ ਮੌਕੇ ਤੇ ਵੱਖ-ਵੱਖ ਮੈਂਬਰਾਂ ਵਿੱਚ ਤਜਿੰਦਰ ਸਿੰਘ ਪਰਦੇਸੀ, ਹਰਪਾਲ ਸਿੰਘ ਚੱਡਾ, ਹਰਪ੍ਰੀਤ ਸਿੰਘ ਨੀਟੂ, ਤਜਿੰਦਰ ਸਿੰਘ (ਸੰਤ ਨਗਰ) ਮੀਡੀਆ ਇੰਚਾਰਜ, ਗੁਰਵਿੰਦਰ ਸਿੰਘ ਸਿੱਧੂ, ਗੁਰਦੀਪ ਸਿੰਘ ਕਾਲੀਆ ਕਲੋਨੀ, ਜੇਐਸ ਬੱਗਾ, ਹਰਪਾਲ ਸਿੰਘ ਪਾਲੀ ਚੱਡਾ, ਸੰਨੀ ਓਬਰਾਏ, ਵਿੱਕੀ ਸਿੰਘ ਖਾਲਸਾ, ਕੁਲਬੀਰ ਸਿੰਘ, ਹਰਵਿੰਦਰ ਸਿੰਘ ਚਟਕਾਰਾ, ਹਰਜੋਤ ਸਿੰਘ ਲੱਕੀ, ਸਤਪਾਲ ਸਿੰਘ ਸਿਦਕੀ, ਲਖਬੀਰ ਸਿੰਘ, ਵਿੱਕੀ ਸਿੰਘ ਖਾਲਸਾ, ਪਰਮਜੀਤ ਸਿੰਘ, ਸਵਿੰਦਰ ਸਿੰਘ, ਜਤਿੰਦਰ ਸਿੰਘ, ਪ੍ਰਭਜੋਤ ਸਿੰਘ, ਪ੍ਰਭਜੋਤ ਸਿੰਘ, ਪਰਮਵੀਰ ਸਿੰਘ, ਸਵਰਨ ਸਿੰਘ, ਗੁਰਨਾਮ ਸਿੰਘ, ਬਲਵੀਰ ਸਿੰਘ ਤੇ ਹੋਰ ਕਈ ਮੈਂਬਰ ਮੌਜੂਦ ਸਨ।