ਜਲੰਧਰ : ਮਹਾਨਗਰ ਦੇ ਗੁਜਰਾਲ ਨਗਰ ਇਲਾਕੇ ‘ਚ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਐਡਵੋਕੇਟ ਗੁਰਮੋਹਨ ਸਿੰਘ ਦੇ ਘਰ ਵਾਪਰੀ।
ਗੋਲੀਆਂ ਚੱਲਣ ਕਾਰਨ ਇਲਾਕੇ ‘ਚ ਦਹਿਸ਼ਤ ਫੈਲ ਗਈ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰਾਂ ਨੇ ਘਰ ‘ਤੇ ਦੋ ਗੋਲੀਆਂ ਚਲਾਈਆਂ ਹਨ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਦੱਸਿਆ ਜਾ ਰਿਹਾ ਹੈ ਕਿ ਗੁਰਮੋਹਨ ਸਿੰਘ ਜਾਇਦਾਦ ਦਾ ਕੇਸ ਲੜ ਰਿਹਾ ਸੀ। ਜਦੋਂ ਤੋਂ ਉਸ ਨੇ ਮਾਮਲਾ ਚੁੱਕਿਆ ਹੈ, ਉਸ ਨੂੰ ਧਮਕੀ ਭਰੇ ਫੋਨ ਆ ਰਹੇ ਹਨ। ਇਸ ਸਬੰਧੀ ਪੁਲੀਸ ਕਮਿਸ਼ਨਰ ਦਫ਼ਤਰ ਨੂੰ ਸ਼ਿਕਾਇਤ ਵੀ ਦਿੱਤੀ ਗਈ ਸੀ। ਇਸ ਦੇ ਬਾਵਜੂਦ ਹਮਲਾਵਰਾਂ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ।