ਜਲੰਧਰ (ਹਰੀਸ਼ ਚਨਕਾਰਿਆ): ਜ਼ਿਲ੍ਹਾ ਬਾਰ ਐਸੋਸੀਏਸ਼ਨ ਨੇ ਅੱਜ “No Work Day” ਦਾ ਐਲਾਨ ਕੀਤਾ ਹੈ। ਕੁਝ ਦਿਨ ਪਹਿਲਾਂ ਅਦਾਲਤ ਪਰਿਸਰ ਦੇ ਅੰਦਰ ਸੀਨੀਅਰ ਵਕੀਲ ਬਲਰਾਮ ਸ਼ਕਤੀ ਦੀ ਸਿਹਤ ਵਿਗੜ ਗਈ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਜਿੱਥੇ ਉਨ੍ਹਾਂ ਦੀ ਮੌਤ ਹੋ ਗਈ। ਬਾਰ ਐਸੋਸੀਏਸ਼ਨ ਨੇ ਪ੍ਰਸ਼ਾਸਨ ਵੱਲੋਂ ਸਮੇਂ ਸਿਰ ਡਾਕਟਰੀ ਸੇਵਾਵਾਂ ਨਾ ਦੇਣ ਦੇ ਵਿਰੋਧ ਵਿੱਚ ਨੇ ਅੱਜ ਕੋਈ ਕੰਮ ਨਹੀਂ ਕਰਨ ਦਾ ਐਲਾਨ ਕੀਤਾ ਹੈ।
ਬਾਰ ਐਸੋਸੀਏਸ਼ਨ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ 9 ਤੋਂ 5 ਵਜੇ ਤੱਕ ਅਦਾਲਤੀ ਪਰਿਸਰ ਵਿੱਚ ਇੱਕ ਐਂਬੂਲੈਂਸ ਅਤੇ ਇੱਕ ਮੈਡੀਕਲ ਅਫਸਰ ਤਾਇਨਾਤ ਕੀਤਾ ਜਾਵੇ। ਇਸ ਦੇ ਨਾਲ ਹੀ ਅਦਾਲਤ ਦੇ ਬਾਹਰ ਕੁਰਸੀਆਂ ਦਾ ਪ੍ਰਬੰਧ ਕੀਤਾ ਜਾਵੇ। ਜੇਕਰ ਕੋਈ ਵਕੀਲ ਬਿਮਾਰ ਹੁੰਦਾ ਹੈ ਤਾਂ ਉਸਨੂੰ ਤੁਰੰਤ ਮੁਢਲੀ ਸਹਾਇਤਾ ਦਿੱਤੀ ਜਾ ਸਕਦੀ ਹੈ। ਬਾਰ ਐਸੋਸੀਏਸ਼ਨ ਨੇ ਅੱਜ ਜਲੰਧਰ ਜੁਡੀਸ਼ੀਅਲ ਦੇ ਸਾਰੇ ਕੇਸਾਂ ਵਿੱਚ ਪੇਸ਼ ਨਾ ਹੋਣ ਦਾ ਫੈਸਲਾ ਕੀਤਾ ਹੈ।