ਜਲੰਧਰ (ਹਰੀਸ਼ ਚਨਕਾਰਿਆ): ਪੰਜਾਬ ਸਰਕਾਰ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੇ ਡਿਪਟੀ ਡਾਇਰੈਕਟਰ ਮਾਨਵਿੰਦਰ ਸਿੰਘ ਨੇ ਅੱਜ ਜਲੰਧਰ ਦੇ ਡਿਪਟੀ ਡਾਇਰੈਕਟਰ ਦਾ ਵਾਧੂ ਚਾਰਜ ਵੀ ਸੰਭਾਲ ਲਿਆ। 2011 ਬੈਚ ਦੇ ਲੋਕ ਸੰਪਰਕ ਅਧਿਕਾਰੀ ਮਾਨਵਿੰਦਰ ਸਿੰਘ ਇਸ ਸਮੇਂ ਵਿਭਾਗ ਦੇ ਇਲੈਕਟ੍ਰਾਨਿਕ ਮੀਡੀਆ ਅਤੇ ਸੋਸ਼ਲ ਮੀਡੀਆ ਦੇ ਕੰਮ ਦੀ ਦੇਖਭਾਲ ਕਰ ਰਹੇ ਹਨ। ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਹੁਣ ਜਲੰਧਰ ਡਿਵੀਜ਼ਨ ਦੇ ਡਿਪਟੀ ਡਾਇਰੈਕਟਰ ਵਜੋਂ ਵਾਧੂ ਚਾਰਜ ਦਿੱਤੇ ਹਨ।
ਲੋਕ ਸੰਪਰਕ ਵਿਭਾਗ ਵਿੱਚ ਆਉਣ ਤੋਂ ਪਹਿਲਾਂ ਮਨਵਿੰਦਰ ਸਿੰਘ ਕਈ ਵੱਡੇ ਅੰਗਰੇਜ਼ੀ ਅਖ਼ਬਾਰਾਂ ਵਿੱਚ ਕੰਮ ਕਰ ਚੁੱਕੇ ਹਨ। ਮਨਵਿੰਦਰ ਸਿੰਘ, ਜੋ ਕਿ 2017-20 ਤੋਂ ਜਲੰਧਰ ਅਤੇ ਕਪੂਰਥਲਾ ਦੇ ਡੀ.ਪੀ.ਆਰ.ਓ ਸਨ, ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ, ਜਲੰਧਰ ਵਿੱਚ ਆਏ ਹੜ੍ਹਾਂ ਅਤੇ ਕਰੋਨਾ ਸਮੇਂ ਦੌਰਾਨ ਸ਼ਲਾਘਾਯੋਗ ਕੰਮ ਕਰਕੇ ਆਪਣੀ ਮਿਹਨਤ ਅਤੇ ਕੁਸ਼ਲਤਾ ਦਾ ਸਬੂਤ ਦਿੱਤਾ ਸੀ। 2020 ਤੋਂ ਚੰਡੀਗੜ੍ਹ ਵਿੱਚ ਤਾਇਨਾਤ ਮਨਵਿੰਦਰ ਸਿੰਘ ਇਲੈਕਟ੍ਰਾਨਿਕ ਮੀਡੀਆ ਅਤੇ ਸੋਸ਼ਲ ਮੀਡੀਆ ‘ਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਦੇ ਪ੍ਰਚਾਰ ਅਤੇ ਪ੍ਰਸਾਰ ਵਿੱਚ ਇੱਕ ਅਹਿਮ ਕੜੀ ਵਜੋਂ ਕੰਮ ਕਰ ਰਹੇ ਨੇ।