ਜਲੰਧਰ (ਪੱਤਰ ਪ੍ਰੇਰਕ): ਥਾਣਾ 7 ਅਧੀਨ ਪੈਂਦੀ ਪੀਪੀਆਰ ਮਾਰਕੀਟ ਵਿੱਚ ਪੁਲੀਸ ਨੇ ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲਿਆਂ ਖ਼ਿਲਾਫ਼ ਸ਼ਿਕੰਜਾ ਕੱਸਦਿਆਂ ਕਾਰਵਾਈ ਕੀਤੀ ਹੈ। ਜਾਣਕਾਰੀ ਮੁਤਾਬਕ ਬਾਜ਼ਾਰ ‘ਚ ਲੋਕ ਵਾਹਨਾਂ ‘ਚ ਸ਼ਰਾਬ ਪੀ ਰਹੇ ਸਨ।
ਸੂਚਨਾ ਮਿਲਦੇ ਹੀ ਪੁਲਸ ਨੇ ਬਾਜ਼ਾਰ ‘ਚ ਛਾਪੇਮਾਰੀ ਕੀਤੀ। ਪੁਲਸ ਨੂੰ ਦੇਖ ਕੇ ਬਾਜ਼ਾਰ ‘ਚ ਭਗਦੜ ਮੱਚ ਗਈ। ਇਸ ਦੌਰਾਨ Spicy Treasure ਨਾਂ ਦੀ ਦੁਕਾਨ ਦੇ ਬਾਹਰ ਮੇਜ਼ਾਂ ’ਤੇ ਸ਼ਰਾਬ ਦੀਆਂ ਬੋਤਲਾਂ ਪਈਆਂ ਦੇਖੀਆਂ ਗਈਆਂ। ਇਸ ਦੌਰਾਨ ਸ਼ਰੇਆਮ ਸ਼ਰਾਬ ਪੀ ਰਹੇ ਗਾਹਕ ਬੋਤਲਾਂ ਛੱਡ ਕੇ ਭੱਜ ਗਏ।
ਇਸ ਦੌਰਾਨ ਪੁਲੀਸ ਨੇ ਇੱਕ ਵਾਹਨ ਨੂੰ ਘੇਰ ਲਿਆ। ਜਿਸ ਦੇ ਡਰਾਈਵਰ ਨੇ ਸ਼ਰਾਬ ਪੀਤੀ ਹੋਈ ਸੀ। ਟਰੈਫਿਕ ਪੁਲੀਸ ਨੇ ਮੌਕੇ ’ਤੇ ਹੀ ਉਸ ਦਾ ਚਲਾਨ ਕੱਟ ਕੇ ਮਾਰਕੀਟ ਦੇ ਦੁਕਾਨਦਾਰਾਂ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਕੋਈ ਦੁਕਾਨਦਾਰ ਨਿਯਮਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

