ਹੁਸ਼ਿਆਰਪੁਰ ਰੋਡ ਸ਼ੇਖੇ ਪੁਲ ਨੇੜੇ ਇੱਕ ਨਿਹੰਗ ਸਿੰਘ ਦੇ ਬਾਣੇ ‘ਚ ਵਿਅਕਤੀ ਵੱਲੋਂ ਕਾਲਜ ਤੋਂ ਆ ਰਹੀ ਇੱਕ ਨਾਬਾਲਗ ਲੜਕੀ ਨਾਲ ਛੇੜਛਾੜ ਕਰਨ ਦਾ ਮਾਮਲਾ ਸਾਹਮਣੇਵਆਇਆ ਹੈ। ਜਿੱਥੇ ਦੱਸਿਆ ਜਾ ਰਿਹਾ ਹੈ ਕਿ ਨਿਹੰਗ ਸਿੰਘ ਦੇ ਬਾਣੇ ‘ਚ ਵਿਅਕਤੀ ਨੇ ਕਾਲਜ ਤੋਂ ਆ ਰਹੀ ਨਾਬਾਲਗ ਲੜਕੀ ਨਾਲ ਛੇੜਛਾੜ ਕਰਨੀ ਸ਼ੁਰੂ ਕਰ ਦਿੱਤੀ, ਜਿਸ ਤੋਂ ਬਾਅਦ ਨਾਬਾਲਗ ਲੜਕੀ ਨੇ ਇਸ ਦਾ ਵਿਰੋਧ ਕਰਦੇ ਹੋਏ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ। ਜਿਸ ਤੋਂ ਬਾਅਦ ਮੌਕੇ ‘ਤੇ ਮੌਜੂਦ ਲੋਕਾਂ ਨੇ ਉਕਤ ਵਿਅਕਤੀ ਨੂੰ ਫੜ ਲਿਆ ਅਤੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ।
ਇਸ ਤੋਂ ਬਾਅਦ ਲੋਕਾਂ ਨੇ ਮਾਮਲੇ ਦੀ ਸੂਚਨਾ ਪੁਲਸ ਨੂੰ ਦਿੱਤੀ। ਕਾਲਜ ਦੀ ਵਿਦਿਆਰਥਣ ਨਾਲ ਛੇੜਛਾੜ ਕਰਨ ਵਾਲੇ ਵਿਅਕਤੀ ਨੂੰ ਲੋਕਾਂ ਨੇ ਸਬਕ ਸਿਖਾਇਆ ਅਤੇ ਬਾਅਦ ‘ਚ ਸਥਾਨਕ ਲੋਕਾਂ ਦੀ ਮਦਦ ਨਾਲ ਉਸ ਨੂੰ ਕਾਬੂ ਕਰ ਲਿਆ ਅਤੇ ਦੋਸ਼ੀ ਨੂੰ ਪੁਲਸ ਹਵਾਲੇ ਕਰ ਦਿੱਤਾ ਗਿਆ। ਪੀੜਤਾ ਦੀ ਮਾਂ ਨੇ ਦੱਸਿਆ ਕਿ ਉਸ ਦੀ ਲੜਕੀ ਕਾਲਜ ਤੋਂ ਵਾਪਸ ਆ ਰਹੀ ਸੀ ਅਤੇ ਜਦੋਂ ਲੜਕੀ ਨੇ ਉਸ ਦਾ ਪਿੱਛਾ ਕਰ ਰਹੇ ਵਿਅਕਤੀ ਦਾ ਵਿਰੋਧ ਕੀਤਾ ਤਾਂ ਉਸ ਆਦਮੀ ਨੇ ਲੜਕੀ ਦਾ ਹੱਥ ਫੜ ਲਿਆ, ਜਿਸ ਤੋਂ ਬਾਅਦ ਲੜਕੀ ਨੇ ਰੌਲਾ ਪਾ ਦਿੱਤਾ ਅਤੇ ਮੌਕੇ ‘ਤੇ ਮੌਜੂਦ ਲੋਕ ਇਕੱਠੇ ਹੋ ਗਏ। ਜਿਸ ਤੋਂ ਬਾਅਦ 112 ਤੇ ਸੂਚਨਾ ਮਿਲਣ ‘ਤੇ ਪੁਲਸ ਮੌਕੇ ‘ਤੇ ਪਹੁੰਚੀ।
ਇੱਥੇ ਪੁਲੀਸ ਮੁਲਾਜ਼ਮ ਨੇ ਦੱਸਿਆ ਕਿ ਸੂਚਨਾ ਮਿਲਣ ’ਤੇ ਪੁੱਜੀ ਪੁਲੀਸ ਨੇ ਵਿਅਕਤੀ ਨੂੰ ਕਾਬੂ ਕਰ ਲਿਆ ਹੈ। ਜਿਸ ਦੀ ਪਛਾਣ ਯੂ.ਪੀ ਦੇ ਰਹਿਣ ਵਾਲੇ ਵਜੋਂ ਹੋਈ ਹੈ। ਜਿਸ ‘ਤੇ ਮਾਮਲਾ ਦਰਜ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ।