ਹੋਸ਼ਿਆਰਪੁਰ (SDT): ਕਰਵਾਚੌਥ ਦਾ ਚੰਦ ਚੜ੍ਹਨ ਤੋਂ ਪਹਿਲਾਂ ਪੰਜਾਬ ‘ਚ ਪਿਉ-ਪੁੱਤ ਦੀ ਗੋਲੀ ਮਾਰ ਕੇ ਹੱਤਿਆ ਕਰਨ ਦੀ ਘਟਨਾ ਜਲੰਧਰ ਦੇ ਨਾਲ ਲੱਗਦੇ ਜ਼ਿਲਾ ਹੁਸ਼ਿਆਰਪੁਰ ‘ਚ ਵਾਪਰੀ ਹੈ। ਜਿੱਥੇ ਇਲਾਜ ਦੌਰਾਨ ਦੋਵਾਂ ਦੀ ਮੌਤ ਹੋ ਗਈ। ਇਸ ਘਟਨਾ ਵੀ ਦੱਸਿਆ ਜਾ ਰਿਹਾ ਕਿ 2 ਬੱਚੇ ਵੀ ਗੋਲੀ ਲੱਗਣ ਨਾਲ ਗੰਭੀਰ ਜ਼ਖਮੀ ਹੋਏ ਨੇ ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

ਪੰਜਾਬ ਦੇ ਹੁਸ਼ਿਆਰਪੁਰ ਦੇ ਪਿੰਡ ਚੱਕੋ ਵਾਲ ਬਾਹਮਣੀਆ ਵਿਖੇ ਇੱਕ ਪਿਉ-ਪੁੱਤ ਨੂੰ ਗੋਲੀ ਮਾਰ ਦਿੱਤੀ ਗਈ, ਜਿਸ ਵਿੱਚ ਦੋਵਾਂ ਦੀ ਇਲਾਜ ਦੌਰਾਨ ਮੌਤ ਹੋ ਗਈ। ਇਹ ਘਟਨਾ ਰਾਤ ਕਰੀਬ 8 ਵਜੇ ਵਾਪਰੀ। ਸਰਪੰਚੀ ਨੂੰ ਲੈ ਕੇ ਪਿਓ-ਪੁੱਤ ਦਾ ਵਿਵਾਦ ਚੱਲ ਰਿਹਾ ਸੀ, ਜਿਸ ਕਾਰਨ ਉਕਤ ਦੋਸ਼ੀਆਂ ਨੇ ਵਾਰਦਾਤ ਨੂੰ ਅੰਜਾਮ ਦਿੱਤਾ।

ਫਿਲਹਾਲ ਦੋਸ਼ੀਆਂ ਦੀ ਪਛਾਣ ਨਹੀਂ ਹੋ ਸਕੀ ਹੈ। ਹੁਸ਼ਿਆਰਪੁਰ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਰਨ ਵਾਲੇ ਦੋਵੇਂ ਵਿਅਕਤੀ ਨਵਜੰਮੇ ਬੱਚੇ ਦਾ ਪਤਾ ਲੈਣ ਲਈ ਹਸਪਤਾਲ ਆਏ ਸਨ।

Share This
0
About Author

Social Disha Today

Leave a Reply

Your email address will not be published. Required fields are marked *