ਜਲੰਧਰ ‘ਚ 20 ਦੁਕਾਨਾਂ ਨੂੰ ਲਾਇਸੈਂਸ ਦੇਣ ਤੋਂ ਬਾਅਦ ਬਲਟਨ ਪਾਰਕ ਮਾਰਕੀਟ ‘ਚ 100 ਦੇ ਕਰੀਬ ਨਾਜਾਇਜ਼ ਤੌਰ ਤੇ ਪਟਾਕਿਆਂ ਦੀਆਂ ਦੁਕਾਨਾਂ ਖੁੱਲਣ ਤੇ ਪੁਲਿਸ ਨੇ ਛਾਪੇਮਾਰੀ ਕੀਤੀ, ਜਿੱਥੇ ਕਈ ਦੁਕਾਨਾਂ ਦੇ ਲਾਇਸੈਂਸ ਚੈੱਕ ਕੀਤੇ ਗਏ। ਦੁਕਾਨਦਾਰਾਂ ਨੇ ਪ੍ਰਸ਼ਾਸਨ ਦੀ ਇਜਾਜ਼ਤ ਤੋਂ ਬਿਨਾਂ 100 ਦੇ ਕਰੀਬ ਦੁਕਾਨਾਂ ਖੋਲ੍ਹੀਆਂ ਹੋਈਆਂ ਸਨ, ਜਿਨ੍ਹਾਂ ਵਿੱਚ ਭਾਰੀ ਮਾਤਰਾ ਵਿੱਚ ਪਟਾਕੇ ਰੱਖੇ ਹੋਏ ਸਨ। ਇਸ ਸਬੰਧੀ ਸੂਚਨਾ ਮਿਲਣ ਦੇ ਬਾਅਦ ਥਾਣਾ 1 ਦੀ ਪੁਲਿਸ ਨੇ ਛਾਪੇਮਾਰੀ ਕਰ ਕੇ ਬਿਨਾਂ ਲਾਇਸੈਂਸ ਤੋਂ ਦੁਕਾਨਾਂ ਖੋਲ੍ਹਣ ਵਾਲੇ ਪਟਾਕਿਆਂ ਦੇ ਕਾਰੋਬਾਰੀਆਂ ‘ਤੇ ਕਾਰਵਾਈ ਕੀਤੀ | ਥਾਣਾ 1 ਦੇ ਇੰਚਾਰਜ ਹਰਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਉਥੇ ਛਾਪੇਮਾਰੀ ਕਰਕੇ ਉਕਤ ਵਿਅਕਤੀਆਂ ਖਿਲਾਫ ਕੀਤੀ ਜੋ ਬਿਨਾਂ ਲਾਇਸੈਂਸ ਤੋਂ ਪਟਾਕਿਆਂ ਦੀਆਂ ਦੁਕਾਨਾਂ ਖੋਲ੍ਹ ਕੰਮ ਕਰ ਰਹੇ ਸਨ।

