ਪੰਜਾਬ ਦੇ ਲੋਕਾਂ ਦੀ ਲੜਾਈ ਡਟ ਕੇ ਲੜਾਂਗੇ: ਸ. ਕਰੀਮਪੁਰੀ

  • ਸੂਬਾ ਪ੍ਰਧਾਨ ਦੀ ਜ਼ਿੰਮੇਵਾਰੀ ਦੇਣ ਲਈ ਭੈਣ ਕੁਮਾਰੀ ਮਾਇਆਵਤੀ ਦਾ ਧੰਨਵਾਦ ਕੀਤਾ
  • ਪਾਰਟੀ ਦਾ ਕੰਮ ਹਮੇਸ਼ਾ ਸਮਰਪਿਤ ਭਾਵਨਾ ਨਾਲ ਕੀਤਾ : ਰਣਧੀਰ ਬੈਣੀਵਾਲ

ਜਲੰਧਰ ( ਹਰੀਸ਼ ਚੋਂਕੜਿਆ ): ਬਹੁਜਨ ਸਮਾਜ ਪਾਰਟੀ ਦੇ ਨਵੇਂ ਲਗਾਏ ਗਏ ਸੂਬਾ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ ਨੇ ਬੀਤੇ ਦਿਨੀਂ ਮਿਤੀ 13 ਨਵੰਬਰ ਨੂੰ ਪਾਰਟੀ ਅਹੁਦੇਦਾਰਾਂ ਨਾਲ ਪਹਿਲੀ ਮੀਟਿੰਗ ਕੀਤੀ। ਪਾਰਟੀ ਦੇ ਸੂਬਾ ਦਫ਼ਤਰ ਵਿਖੇ ਕੀਤੀ ਮੀਟਿੰਗ ਵਿੱਚ ਉਨ੍ਹਾਂ ਪਾਰਟੀ ਵਰਕਰਾਂ ਤੇ ਅਹੁਦੇਦਾਰਾਂ ਦੀ ਹੌਸਲਾ ਅਫਜ਼ਾਈ ਕੀਤੀ ਤੇ ਸੰਗਠਨ ਲਈ ਡਟ ਕੇ ਕੰਮ ਕਰਨ ਲਈ ਕਿਹਾ। ਮੀਟਿੰਗ ਨੂੰ ਬਸਪਾ ਦੇ ਸੂਬਾ ਇੰਚਾਰਜ ਰਣਧੀਰ ਸਿੰਘ ਬੈਣੀਵਾਲ, ਵਿਪੁਲ ਕੁਮਾਰ, ਵਿਧਾਇਕ ਡਾ. ਨਛੱਤਰ ਪਾਲ, ਅਜੀਤ ਸਿੰਘ ਭੈਣੀ ਸਮੇਤ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨੇ ਵੀ ਸੰਬੋਧਿਤ ਕੀਤਾ।


ਬਸਪਾ ਆਗੂਆਂ ਨੇ ਕਿਹਾ ਕਿ ਉਹ ਬਸਪਾ ਮੁਖੀ ਭੈਣ ਕੁਮਾਰੀ ਮਾਇਆਵਤੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕੰਮ ਕਰਦੇ ਹਨ ਤੇ ਪੰਜਾਬ ਦੀ ਲੀਡਰਸ਼ਿਪ ਸੰਬੰਧੀ ਉਨ੍ਹਾਂ ਜੋ ਫੈਸਲਾ ਲਿਆ ਹੈ, ਉਸਦੇ ਨਾਲ ਖੜੇ ਹਨ। ਬਸਪਾ ਸੂਬਾ ਇੰਚਾਰਜ ਰਣਧੀਰ ਸਿੰਘ ਬੈਣੀਵਾਲ ਨੇ ਕਿਹਾ ਕਿ ਪਾਰਟੀ ਸਬੰਧੀ ਕੰਮਕਾਜ ਦੀ ਜਾਣਕਾਰੀ ਸਮੇਂ-ਸਮੇਂ ਸਿਰ ਪਾਰਦਰਸ਼ੀ ਢੰਗ ਨਾਲ ਉਹ ਵਰਕਰਾਂ ਅੱਗੇ ਵੀ ਰੱਖਦੇ ਰਹੇ ਹਨ ਤੇ ਭੈਣ ਕੁਮਾਰੀ ਮਾਇਆਵਤੀ ਜੀ ਅੱਗੇ ਵੀ। ਪਾਰਟੀ ਲੀਡਰਸ਼ਿਪ ਪ੍ਰਤੀ ਖੜੇ ਕੀਤੇ ਜਾ ਰਹੇ ਸ਼ੰਕਿਆਂ ਦਾ ਵੀ ਉਨ੍ਹਾਂ ਨਿਵਾਰਨ ਕੀਤਾ। ਇਸ ਮੌਕੇ ਤੇ ਸੂਬਾ ਇੰਚਾਰਜ ਵਿਪੁਲ ਕੁਮਾਰ ਨੇ ਕਿਹਾ ਕਿ ਪਾਰਟੀ ਦਾ ਕੰਮ ਲਗਾਤਾਰ ਚਲਦਾ ਰਹਿੰਦਾ ਹੈ ਤੇ ਵਰਕਰ ਇਸ ਵਿੱਚ ਹੋਰ ਮਿਹਨਤ ਤੇ ਲਗਨ ਨਾਲ ਰਹਿਬਰਾਂ ਦਾ ਸੱਤਾ ਪ੍ਰਾਪਤੀ ਦਾ ਟੀਚਾ ਹਾਸਲ ਕਰਨ।

ਇਸ ਮੌਕੇ ਬਸਪਾ ਸੂਬਾ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ ਨੇ ਕਿਹਾ ਕਿ ਪਹਿਲਾਂ ਵੀ ਉਹ ਬਸਪਾ ਦੇ ਅੰਦੋਲਨ ਲਈ ਸਮਰਪਿਤ ਹੋ ਕੇ ਕੰਮ ਕਰਦੇ ਰਹੇ ਹਨ ਤੇ ਹੁਣ ਜਦੋਂ ਭੈਣ ਕੁਮਾਰੀ ਮਾਇਆਵਤੀ ਜੀ ਨੇ ਉਨ੍ਹਾਂ ਨੂੰ ਦੁਬਾਰਾ ਪੰਜਾਬ ਦੀ ਜ਼ਿੰਮੇਵਾਰੀ ਸੌਂਪੀ ਹੈ ਤਾਂ ਉਹ ਸਮੂਹ ਵਰਕਰਾਂ ਤੇ ਲੀਡਰਸ਼ਿਪ ਨੂੰ ਨਾਲ ਲੈ ਕੇ ਪੰਜਾਬ ਦੇ ਸੰਗਠਨ ਨੂੰ ਮਜ਼ਬੂਤ ਕਰਨਗੇ ਅਤੇ ਵਰਕਰਾਂ ਦੇ ਸੁਪਨੇ ਨੂੰ ਸਾਕਾਰ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ ਤੇ ਇਸ ਸਰਕਾਰ ਵਿੱਚ ਲੋਕਾਂ ਦੇ ਅਧਿਕਾਰਾਂ ਦਾ ਲਗਾਤਾਰ ਹਨਨ ਕੀਤਾ ਜਾ ਰਿਹਾ ਹੈ ਤੇ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਵੀ ਨਹੀਂ ਮਿਲ ਰਹੀਆਂ ਹਨ। ਸੂਬੇ ਦੇ ਲੋਕ ਪਰੇਸ਼ਾਨ ਹਨ ਤੇ ਪਾਰਟੀ ਦੇ ਪ੍ਰਧਾਨ ਵੱਜੋਂ ਉਨ੍ਹਾਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਸੂਬੇ ਦੇ ਲੋਕਾਂ ਦੀ ਲੜਾਈ ਲੜਨ। ਸ. ਕਰੀਮਪੁਰੀ ਨੇ ਕਿਹਾ ਕਿ ਪੰਜਾਬ ਦੇ ਲੋਕ ਅਕਾਲੀ ਭਾਜਪਾ, ਕਾਂਗਰਸ, ਆਪ ਸਾਰੀਆਂ ਪਾਰਟੀਆਂ ਨੂੰ ਮੌਕਾ ਦੇ ਚੁੱਕੇ ਹਨ, ਪਰ ਇਨ੍ਹਾਂ ਦੀ ਕਾਰਗੁਜਾਰੀ ਨੇ ਲੋਕਾਂ ਨੂੰ ਨਿਰਾਸ਼ ਹੀ ਕੀਤਾ ਹੈ। ਬਸਪਾ ਲੋਕਾਂ ਲਈ ਉਮੀਦ ਬਣਕੇ ਉਭਰੇਗੀ। ਇਸ ਮੌਕੇ ਮੰਚ ਦਾ ਸੰਚਾਲਨ ਬਸਪਾ ਦੇ ਸੂਬਾ ਜਨਰਲ ਸਕੱਤਰ ਐਡਵੋਕੇਟ ਬਲਵਿੰਦਰ ਕੁਮਾਰ ਨੇ ਕੀਤਾ। ਉਨ੍ਹਾਂ ਕਿਹਾ ਕਿ ਵਿਰੋਧੀਆਂ ਵੱਲੋਂ ਬਸਪਾ ਨੂੰ ਨੁਕਸਾਨ ਪਹੁੰਚਾਉਣ ਲਈ ਲਗਾਤਾਰ ਨਕਾਰਾਤਮਕ ਪ੍ਰਚਾਰ ਕੀਤਾ ਜਾਂਦਾ ਹੈ। ਇਸ ਪ੍ਰਤੀ ਸੁਚੇਤ ਹੋਣ ਦੀ ਲੋੜ ਹੈ। ਇਸ ਮੀਟਿੰਗ ਦੌਰਾਨ ਪਾਰਟੀ ਦੇ ਸੂਬਾ ਜਨਰਲ ਸਕੱਤਰ ਗੁਰਲਾਲ ਸੈਲਾ, ਭਗਵਾਨ ਸਿੰਘ ਚੌਹਾਨ, ਬਲਦੇਵ ਸਿੰਘ ਮਹਿਰਾ, ਹਰਭਜਨ ਸਿੰਘ ਬਜਹੇੜੀ, ਕੁਲਦੀਪ ਸਿੰਘ ਸਰਦੂਲਗੜ, ਲਾਲ ਸਿੰਘ ਸੁਲਹਾਣੀ, ਤਰਸੇਮ ਥਾਪਰ, ਚੌਧਰੀ ਗੁਰਨਾਮ ਸਿੰਘ, ਰਾਜਾ ਰਜਿੰਦਰ ਸਿੰਘ ਨਨਹੇੜੀਆ, ਚਮਕੌਰ ਸਿੰਘ ਵੀਰ, ਡਾ. ਮੱਖਣ ਸਿੰਘ, ਜਸਵੰਤ ਰਾਏ, ਜਗਦੀਸ਼ ਦੀਸ਼ਾ, ਪਰਮਜੀਤ ਮੱਲ, ਹਰਿੰਦਰ ਸ਼ੀਤਲ, ਦਲਜੀਤ ਰਾਏ, ਅਮਰਜੀਤ ਝਲੂਰ, ਤਾਰਾ ਚੰਦ ਭਗਤ, ਸੰਤ ਰਾਮ ਮੱਲੀਆਂ, ਸਲਵਿੰਦਰ ਕੁਮਾਰ ਆਦਿ ਵੀ ਹਾਜ਼ਰ ਸਨ।

Share This
1
About Author

Social Disha Today

Leave a Reply

Your email address will not be published. Required fields are marked *