ਜਲੰਧਰ (ਹਰੀਸ਼ ਚਨਕਾਰੀਆ): ਨੌਵੇਂ ਗੁਰੂ ਨਾਨਕ ਧਰਮ ਰੱਖਿਅਕ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਦਿਹਾੜੇ ਨੂੰ ਸਮਰਪਿਤ, ਅੱਖਾਂ ਦਾ ਫਰੀ ਚੈਕਅਪ ਕੈਂਪ ਗੁਰਦੁਆਰਾ ਗੁਰਦੇਵ ਨਗਰ, ਨੇੜੇ ਦਾਣਾ ਮੰਡੀ ਵਿਖੇ ਲਗਾਇਆ ਗਿਆ। ਗੁਰੂ ਘਰ ਦੇ ਮੁੱਖ ਸੇਵਾਦਾਰ ਰਜਿੰਦਰ ਸਿੰਘ ਮਿਗਲਾਨੀ ਅਤੇ ਹਰਪ੍ਰੀਤ ਸਿੰਘ ਨੀਟੂ ਦੀ ਦੇਖ ਰੇਖ ਚ ਲੱਗੇ ਇਸ ਕੈਂਪ ਦਾ ਉਦਘਾਟਨ ਸਿੱਖ ਤਾਲਮੇਲ ਕਮੇਟੀ ਦੇ ਚੇਅਰਮੈਨ ਹਰਪਾਲ ਸਿੰਘ ਚੱਡਾ ਅਤੇ ਪ੍ਰਧਾਨ ਤਜਿੰਦਰ ਸਿੰਘ ਪਰਦੇਸੀ ਵੱਲੋਂ ਕੀਤਾ ਗਿਆ।
ਕੈਂਪ ਵਿੱਚ ਨੈਸ਼ਨਲ ਆਈ ਹਸਪਤਾਲ ਦੇ ਡਾਕਟਰ ਪੀਓਸ ਸੂਦ ਵੱਲੋਂ ਲਗਭਗ 80 ਮਰੀਜ਼ਾਂ ਦਾ ਫਰੀ ਚੈਕਅਪ ਕੀਤਾ ਅਤੇ 20 ਮਰੀਜ਼ਾਂ ਜਿਨਾਂ ਨੂੰ ਆਪਰੇਸ਼ਨ ਦੀ ਲੋੜ ਸੀ ਦਾ ਫਰੀ ਆਪਰੇਸ਼ਨ ਨੈਸ਼ਨਲ ਆਈ ਹਸਪਤਾਲ ਕਪੂਰਥਲਾ ਰੋਡ ਵਿਖੇ ਕੀਤਾ ਗਿਆ। ਇਸ ਕੈਂਪ ਦੀ ਸ਼ੁਰੂਆਤ ਤੋਂ ਪਹਿਲਾਂ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਅਰਦਾਸ ਕੀਤੀ ਗਈ ਅਤੇ ਹੁਕਮਨਾਮਾ ਲੈਣ ਤੋਂ ਉਪਰੰਤ ਕੈਂਪ ਆਰੰਭ ਕੀਤਾ ਗਿਆ। ਇਸ ਮੌਕੇ ਤੇ ਬੋਲਦਿਆਂ ਗੁਰੂ ਘਰ ਦੇ ਪ੍ਰਧਾਨ ਰਜਿੰਦਰ ਸਿੰਘ ਮਿਗਲਾਨੀ, ਹਰਪ੍ਰੀਤ ਸਿੰਘ ਨੀਟੂ, ਹਰਪਾਲ ਸਿੰਘ ਚੱਡਾ, ਅਤੇ ਤਜਿੰਦਰ ਸਿੰਘ ਪਰਦੇਸੀ ਨੇ ਕਿਹਾ ਕਿ ਇਸ ਕੈਂਪ ਰਾਹੀਂ ਅਸੀਂ ਗੁਰੂ ਸਾਹਿਬਾਨਾਂ ਵੱਲੋਂ ਲੋੜਵੰਦਾਂ ਦੀ ਸੇਵਾ ਸੰਭਾਲ ਦੇ ਦਿੱਤੇ ਸੰਦੇਸ਼ ਤੇ ਅਮਲ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ। ਮਾਨਵਤਾ ਦੀ ਸੇਵਾ ਤੋਂ ਉੱਪਰ ਕੋਈ ਕਾਰਜ ਨਹੀਂ ਹੈ। ਇਹੋ ਹੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਸੱਚੀ ਸ਼ਰਧਾਂਜਲੀ ਹੈ। ਉਕਤ ਆਗੂਆਂ ਨੇ ਕਿਹਾ। ਕਿ ਅਜਿਹੇ ਕੈਂਪ ਨਿਰੰਤਰ ਚਲਦੇ ਰਹਿਣਗੇ ਤਾਂ ਜੋ ਲੋੜਵੰਦ ਮਰੀਜ਼ ਇਹਨਾਂ ਕੈਂਪਾਂ ਦਾ ਫਾਇਦਾ ਲੈ ਸਕਣ। ਇਸ ਮੌਕੇ ਤੇ ਦਵਾਈਆਂ ਵੀ ਫਰੀ ਦਿੱਤੀਆਂ ਗਈਆਂ। ਕੈਂਪ ਵਿੱਚ ਹੋਰਨਾਂ ਤੋਂ ਇਲਾਵਾ ਗੁਰਵਿੰਦਰ ਸਿੰਘ ਸਿੱਧੂ, ਅਮਰਜੀਤ ਸਿੰਘ ਗੁਰਦੇਵ ਨਗਰ, ਹਰਜਿੰਦਰ ਸਿੰਘ ਪਰੂਥੀ, ਹਰਮਨਜੋਤ ਸਿੰਘ ਬਠਲਾ, ਪ੍ਰੀਤਮ ਸਿੰਘ ਭਾਟੀਆ, ਰਵਿੰਦਰ ਸਿੰਘ ਨੀਨੂ ਆਦਿ ਹਾਜ਼ਰ ਸਨ।