ਪੰਜਾਬ ( Disha Sethi ): ਕਿਸਾਨਾਂ ਦੇ ਅੰਦੋਲਨ ਨੂੰ ਲੈ ਕੇ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਕਿਸਾਨਾਂ ਨੇ ਇੱਕ ਵਾਰੀ ਫੇਰ ਸ਼ੰਬੂ ਬਾਰਡਰ ਤੋਂ ਦਿੱਲੀ ਵੱਲ ਨੂੰ ਕੂਚ ਕਰਨ ਦੀ ਤਿਆਰੀ ਕਰ ਲਈ ਹੈ। ਦੱਸ ਦਈਏ ਕਿ 14 ਦਸੰਬਰ ਨੂੰ 101 ਕਿਸਾਨਾਂ ਦਾ ਜੱਥਾ ਦਿੱਲੀ ਵੱਲ ਨੂੰ ਪੈਦਲ ਮਾਰਚ ਕਰੇਗਾ।
ਕਿਸਾਨ ਨੇਤਾ ਸਰਵਨ ਸਿੰਘ ਪੰਧੇਰ ਨੇ ਪ੍ਰੈਸ ਕਾਨਫਰੰਸ ਕਰਕੇ ਇਹ ਜਾਣਕਾਰੀ ਸਾਂਝੀ ਕੀਤੀ ਹੈ ਕਿ ਕਿਸਾਨਾਂ ਨੇ ਹੁਣ ਅੱਗੇ ਵਧਣ ਦਾ ਫੈਸਲਾ ਕੀਤਾ ਹੈ। ਇਸਦੇ ਚਲਦਿਆਂ ਇੰਟਰਨੈਟ ਸੇਵਾ ਬੰਦ ਕੀਤੀ ਜਾ ਸਕਦੀ ਹੈ ਪਰ ਹਾਲੇ ਇਸ ਦੀ ਕੋਈ ਅਧਿਕਾਰਿਤ ਪੁਸ਼ਟੀ ਨਹੀਂ ਹੈ। ਫਿਲਹਾਲ ਸਰਕਾਰ ਵੱਲੋਂ ਕਿਸਾਨਾਂ ਨਾਲ ਬੈਠਕ ਕਰਨ ਦਾ ਕੋਈ ਨਿਮੰਤਰਨ ਨਹੀਂ ਆਇਆ ਹੈ।