Jalandhar : ਸ਼ਹਿਰ ਵਾਸੀਆਂ ਦਾ ਇੰਤਜ਼ਾਰ ਜਲਦੀ ਹੀ ਖਤਮ ਹੋਣ ਜਾ ਰਿਹਾ ਹੈ। ਜਲੰਧਰ ਦੇ ਲੋਕਾਂ ਨੂੰ 11 ਜਨਵਰੀ ਤੋਂ ਪਹਿਲਾਂ ਆਪਣਾ ਮੇਅਰ ਮਿਲ ਜਾਵੇਗਾ। ਇਸ ਦੇ ਨਾਲ ਹੀ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦਾ ਵੀ ਪਤਾ ਲੱਗ ਜਾਵੇਗਾ। ਸਹੁੰ ਚੁੱਕਣ ਦਾ ਸਮਾਂ ਅਤੇ ਦਿਨ ਡਿਵੀਜ਼ਨਲ ਕਮਿਸ਼ਨਰ ਜਲੰਧਰ ਵੱਲੋਂ ਤੈਅ ਕੀਤਾ ਗਿਆ ਹੈ।
ਹੁਕਮਾਂ ਅਨੁਸਾਰ 11 ਜਨਵਰੀ ਨੂੰ ਬਾਅਦ ਦੁਪਹਿਰ 3 ਵਜੇ ਰੈੱਡ ਕਰਾਸ ਭਵਨ ਵਿਖੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਨੂੰ ਸਹੁੰ ਚੁਕਾਈ ਜਾਵੇਗੀ। ਤੁਹਾਨੂੰ ਦੱਸ ਦੇਈਏ ਕਿ ਆਮ ਆਦਮੀ ਪਾਰਟੀ ਨੇ ਅਜੇ ਤੱਕ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੇ ਨਾਵਾਂ ਦਾ ਐਲਾਨ ਨਹੀਂ ਕੀਤਾ ਹੈ।