ਜਲੰਧਰ (ਦਿਸ਼ਾ ਸੇਠੀ): ਇਸ ਸਮੇਂ ਦੀ ਦੁਖਦਾਈ ਖ਼ਬਰ ਜਲੰਧਰ ਤੋਂ ਹੈ। ਜਲੰਧਰ ਦੇ ਸਾਬਕਾ ਕੌਂਸਲਰ ਅਤੇ ਆਪ ਆਗੂ ਹੰਸਰਾਜ ਰਾਣਾ ਦਾ ਦੇਹਾਂਤ ਹੋ ਗਿਆ ਹੈ। ਪਤਾ ਲੱਗਾ ਹੈ ਕਿ ਸਾਬਕਾ ਕੌਂਸਲਰ ਹੰਸ ਰਾਜ ਰਾਣਾ ਬੀਤੀ ਦੇਰ ਰਾਤ ਇੱਕ ਪ੍ਰੋਗਰਾਮ ਵਿੱਚ ਜਾਣ ਦੀ ਤਿਆਰੀ ਕਰ ਰਹੇ ਸਨ ਕਿ ਅਚਾਨਕ ਉਨ੍ਹਾਂ ਨੂੰ ਛਾਤੀ ਵਿੱਚ ਦਰਦ ਮਹਿਸੂਸ ਹੋਇਆ ਅਤੇ ਉਹ ਬੇਹੋਸ਼ ਹੋ ਗਏ। ਉਨ੍ਹਾਂ ਦੇ ਪਰਿਵਾਰ ਵਾਲੇ ਉਨ੍ਹਾਂ ਨੂੰ ਹਸਪਤਾਲ ਲੈ ਗਏ ਜਿੱਥੇ ਉਨ੍ਹਾਂ ਨੂੰ ਦੁਬਾਰਾ ਦਿਲ ਦਾ ਦੌਰਾ ਪਿਆ। ਜਾਂਚ ਤੋਂ ਬਾਅਦ ਡਾਕਟਰਾਂ ਨੇ ਹੰਸ ਰਾਜ ਰਾਣਾ ਨੂੰ ਮ੍ਰਿਤਕ ਐਲਾਨ ਦਿੱਤਾ।

