Kapurthala: ਕਪੂਰਥਲਾ ਜ਼ਿਲ੍ਹੇ ਅੰਦਰ ਆਤਿਸ਼ਬਾਜੀ ਚਲਾਉਣ ਉੱਪਰ ਪਾਬੰਦੀ ਦੇ ਹੁਕਮ
ਕਪੂਰਥਲਾ ( ਦਿਸ਼ਾ ਸੇਠੀ ) : ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਅਮਿਤ ਕੁਮਾਰ ਪੰਚਾਲ ਵੱਲੋਂ ਜ਼ਿਲ੍ਹਾ ਕਪੂਰਥਲਾ ਦੀ ਹਦੂਦ ਅੰਦਰ ਆਤਿਸ਼ਬਾਜੀ ਚਲਾਉਣ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ ।
ਭਾਰਤੀ ਸ਼ੁਰਕ਼ਸ਼ਾ ਸੰਹਿਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਾਰੀ ਹੁਕਮਾਂ ਰਾਹੀਂ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਭਾਰਤ ਸਰਕਾਰ ਤੇ ਪੰਜਾਬ ਸਰਕਾਰ ਵੱਲੋਂ ਜਾਰੀ ਨਿਰਦੇਸ਼ਾਂ ਦੇ ਮੱਦੇਨਜਰ ਸੰਕਟਕਾਲੀਨ ਸਥਿਤੀ ਨਾਲ ਨਜਿੱਠਣ ਲਈ ਸਿਵਲ ਡਿਫੈਂਸ ਐਕਟ 1968 ਤਹਿਤ ਮੌਕ ਡਰਿੱਲ ਕੀਤੇ ਜਾ ਰਹੇ ਹਨ ।
ਉਨ੍ਹਾਂ ਕਿਹਾ ਕਿ ਆਮ ਵੇਖਣ ਵਿੱਚ ਆਉਂਦਾ ਹੈ ਕਿ ਰੋਜ਼ਾਨਾ ਵਿਆਹ , ਸ਼ਾਦੀਆਂ ਤੇ ਧਾਰਮਿਕ ਸਮਾਗਮਾਂ ਦੌਰਾਨ ਪਬਲਿਕ ਵੱਲੋਂ ਆਤਿਸ਼ਬਾਜੀ ਕੀਤੀ ਜਾਂਦੀ ਹੈ , ਜਿਸ ਨਾਲ ਆਮ ਲੋਕਾਂ ਵਿੱਚ ਡਰ ਪੈਦਾ ਹੁੰਦਾ ਹੈ ।
ਉਨ੍ਹਾਂ ਕਿਹਾ ਕਿ ਇਸ ਸਥਿਤੀ ਦੇ ਮੱਦੇਨਜਰ ਜਿਲ੍ਹਾ ਕਪੂਰਥਲਾ ਦੀ ਹਦੂਦ ਅੰਦਰ ਵਿਆਹ ਸ਼ਾਦੀਆਂ , ਖੁਸ਼ੀ ਮੌਕੇ , ਧਾਰਮਿਕ ਸਮਾਗਮਾਂ ਆਦਿ ਦੌਰਾਨ ਆਮ ਲੋਕਾਂ ਵੱਲੋਂ ਆਤਿਸ਼ਬਾਜੀ ਜਿਸ ਵਿੱਚ ਬੰਬ, ਹਵਾਈ ਪਟਾਖੇ , ਚਾਇਨੀਜ ਕਰੈਕਰ ਆਦਿ ਸ਼ਾਮਿਲ ਹਨ , ਚਲਾਉਣ ਉੱਪਰ ਪੂਰਨ ਪਾਬੰਦੀ ਲਾਈ ਗਈ ਹੈ ।
ਇਹ ਹੁਕਮ 05/07/25 ਤੱਕ ਲਾਗੂ ਰਹਿਣਗੇ ।