
World Environment day : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਲਗਾਇਆ ਬੂਟਿਆਂ ਦਾ ਲੰਗਰ

ਕਪੂਰਥਲਾ ( ਦਿਸ਼ਾ ਸੇਠੀ ) : ਚੀਫ ਜੂਡੀਸ਼ਅਲ ਮੈਜਿਸਟਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਹਿਰਦੇਜੀਤ ਸਿੰਘ ਦੇ ਨਿਰਦੇਸ਼ਾਂ ਤਹਿਤ ਅੱਜ ਵਿਸ਼ਵ ਵਾਤਾਵਰਣ ਦਿਵਸ ਨੂੰ ਸਮਰਪਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਐੱਨ.ਜੀ.ਓ ਦੇ ਸਹਿਯੋਗ ਨਾਲ ਪੀਰ ਚੌਧਰੀ ਰੋਡ ਵਿਖੇ ਬੂਟਿਆਂ ਦਾ ਲੰਗਰ ਲਗਾਇਆ ਗਿਆ।


ਇਸ ਮੌਕੇ ਸਤਪਾਲ ਚੀਫ ਲੀਗਲ ਏਡ ਡਿਫੈਂਸ ਕੌਂਸਲ ਕਪੂਰਥਲਾ ਵੱਲੋਂ ਫਲਦਾਰ, ਮੈਡੀਕੇਟਡ ਅਤੇ ਛਾਂ ਦਾਰ ਬੂਟੇ ਵੰਡੇ ਗਏ। ਉਨ੍ਹ੍ਹਾਂ ਵਾਤਾਵਰਣ ਨੂੰ ਸਾਫ-ਸੁਥਰਾ ਅਤੇ ਸਵੱਛ ਬਣਾਉਣ ਲਈ ਵੱਧ ਤੋਂ ਵੱਧ ਪੌਦੇ ਲਗਾਉਣ ਦੀ ਅਪੀਲ ਕੀਤੀ।

ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਨੂੰ ਵਿਸ਼ੇਸ਼ ਮੌਕਿਆਂ ‘ਤੇ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ ਤਾਂ ਜੋ ਦਿਨ ਪ੍ਰਤੀ ਦਿਨ ਦੂਸ਼ਿਤ ਹੋ ਰਹੇ ਵਾਤਾਵਰਣ ‘ਤੇ ਕਾਬੂ ਪਾਇਆ ਜਾ ਸਕੇ । ਉਨ੍ਹਾਂ ਕਿਹਾ ਕਿ ਸਾਡੇ ਆਲੇ ਦੁਆਲੇ ਜਿੱਥੇ ਕਿਤੇ ਵੀ ਕੋਈ ਖਾਲੀ ਯੋਗ ਥਾਂ ਮਿਲਦੀ ਹੈ ਤਾਂ ਉਸਤੇ ਵੱਧ ਤੋਂ ਵੱਧ ਬੂਟੇ ਲਗਾਏ ਜਾਣ।


ਇਸ ਮੌਕੇ ਐੱਨ.ਜੀ.ਓ ਦੇ ਮੈਂਬਰਾਂ ਤੋਂ ਇਲਾਵਾ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਕਪੂਰਥਲਾ ਦਾ ਸਟਾਫ ਤੇ ਹੋਰ ਹਾਜ਼ਰ ਸਨ।












