Jalandhar: ਨਿਤਿਨ ਕੋਹਲੀ ਨੇ CM ਭਗਵੰਤ ਮਾਨ ਨਾਲ ਕੀਤੀ ਮੁਲਾਕਾਤ, ਵਿਕਾਸ ਦੇ ਮੁੱਦਿਆਂ ‘ਤੇ ਕੀਤੀ ਚਰਚਾ, ਪੜ੍ਹੋ
ਜਲੰਧਰ ( ਦਿਸ਼ਾ ਸੇਠੀ ): ਕੇਂਦਰੀ ਹਲਕਾ ਇੰਚਾਰਜ ਨਿਤਿਨ ਕੋਹਲੀ ਨੇ ਵੀਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ। ਦਰਅਸਲ ਮੁੱਖ ਮੰਤਰੀ ਅੱਜ ਜਲੰਧਰ ਦੇ ਦੌਰੇ ‘ਤੇ ਸਨ। ਨਿਤਿਨ ਕੋਹਲੀ ਨੇ ਹੈਲੀਪੈਡ ‘ਤੇ ਮੁੱਖ ਮੰਤਰੀ ਨਾਲ ਗੱਲਬਾਤ ਕੀਤੀ ਅਤੇ ਆਪਣੇ ਹਲਕੇ ਵਿੱਚ ਹੋ ਰਹੇ ਵਿਕਾਸ ਕਾਰਜਾਂ ਬਾਰੇ ਚਰਚਾ ਕੀਤੀ। ਉਨ੍ਹਾਂ ਨਾਲ ਮੇਅਰ ਵਿਨੀਤ ਧੀਰ ਅਤੇ ਵਿਧਾਇਕ ਬਲਕਾਰ ਸਿੰਘ ਮੌਜੂਦ ਸਨ।



