Big News: ਪ੍ਰੇਮ ਸਬੰਧਾਂ ਕਰਕੇ ਮਾਰ ਦਿੱਤਾ ਮੁੰਡਾ
ਪੌਣੇ ਦੋ ਮਹੀਨੇ ਬਾਅਦ ਨਹਿਰ ਵਿੱਚੋਂ ਮਿਲੀ ਲਾਸ਼

ਫਰੀਦਕੋਟ ( ਬਿਊਰੋ ਰਿਪੋਰਟ ) : ਲਗਭਗ ਪੌਣੇ ਦੋ ਮਹੀਨੇ ਤੋਂ ਲਾਪਤਾ ਨੌਜਵਾਨ ਦੀ ਲਾਸ਼ ਰਾਜਸਥਾਨ ਦੀ ਇਕ ਨਹਿਰ ਵਿੱਚੋਂ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ ਹੈ। ਮ੍ਰਿਤਕ ਦੀ ਪਹਿਚਾਣ ਕਮਲਜੀਤ ਸਿੰਘ ਵਜੋਂ ਹੋਈ ਹੈ, ਜੋ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਦੀਪ ਸਿੰਘ ਵਾਲਾ ਦਾ ਰਹਿਣ ਵਾਲਾ ਸੀ। ਪ੍ਰੇਮ ਸਬੰਧਾਂ ਕਰਕੇ ਕਮਲਜੀਤ ਸਿੰਘ ਦਾ ਕਤਲ ਕਰਕੇ ਉਸਦੀ ਲਾਸ਼ ਨਹਿਰ ਵਿੱਚ ਸੁੱਟੀ ਗਈ ਹੈ।

ਨੌਜਵਾਨ ਪੌਣੇ ਦੋ ਮਹੀਨੇ ਪਹਿਲਾਂ ਅਚਾਨਕ ਲਾਪਤਾ ਹੋ ਗਿਆ ਸੀ, ਜਿਸ ਤੋਂ ਬਾਅਦ ਪਰਿਵਾਰ ਵੱਲੋਂ ਪੁਲਿਸ ਨੂੰ ਸੂਚਿਤ ਕੀਤਾ ਗਿਆ ਸੀ। ਹੁਣ ਰਾਜਸਥਾਨ ਵਿੱਚ ਮਿਲੀ ਲਾਸ਼ ਦੀ ਪਛਾਣ ਹੋਣ ਤੋਂ ਬਾਅਦ ਜਾਂਚ ਨੂੰ ਨਵਾਂ ਮੋੜ ਮਿਲਿਆ ਹੈ। ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਮੌਤ ਦੇ ਅਸਲ ਕਾਰਨਾਂ ਦੀ ਪੁਸ਼ਟੀ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਹੋਵੇਗੀ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੰਜਾਬ ਅਤੇ ਰਾਜਸਥਾਨ ਪੁਲਿਸ ਦਰਮਿਆਨ ਸਹਿਯੋਗ ਨਾਲ ਜਾਂਚ ਕੀਤੀ ਜਾ ਰਹੀ ਹੈ।












