ਆਂਗਨਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਵੱਲੋਂ ਲਟਕਦੀਆਂ ਮੰਗਾਂ ਨੂੰ ਲੈ ਕੇ 1 ਮਾਰਚ ਨੂੰ ਵਿਭਾਗੀ ਮੰਤਰੀ ਦਾ ਕੀਤਾ ਜਾਵੇਗਾ ਘਰਾਓ


ਅੱਜ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਜਲੰਧਰ ਵੱਲੋਂ ਪ੍ਰੈਸ ਨੂੰ ਜਾਰੀ ਬਿਆਨ ਵਿੱਚ ਜਿਲਾ ਪ੍ਰਧਾਨ ਨਿਰਲੇਪ ਕੌਰ, ਜਨਰਲ ਸਕੱਤਰ ਕ੍ਰਿਸ਼ਨਾ ਕੁਮਾਰੀ ਅਤੇ ਵਿੱਤ ਸਕੱਤਰ ਪਰਮਜੀਤ ਕੌਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸੱਤਾ ਵਿੱਚ ਆਏ ਚਾਰ ਸਾਲ ਹੋ ਗਏ ਹਨ । ਪਰ ਇਹਨਾਂ ਚਾਰ ਸਾਲਾਂ ਵਿੱਚ ਵਿਭਾਗੀ ਕਾਰਜ ਵਿੱਚ ਲਗਾਤਾਰ ਗਿਰਾਵਟ ਆਈ ਹੈ । ਉਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਬਹੁਤ ਸਾਰੀਆਂ ਗਰੰਟੀਆਂ ਦਿੱਤੀਆਂ ਸਨ ਅਤੇ ਉਹਨਾਂ ਗਰੰਟੀਆਂ ਵਿੱਚ ਆਂਗਣਵਾੜੀ ਵਰਕਰਾਂ ਹੈਲਪਰਾਂ ਦੀਆਂ ਸਮੱਸਿਆਵਾਂ ਦਾ ਹੱਲ ਪਹਿਲ ਦੇ ਆਧਾਰ ਤੇ ਕਰਨਾ ਅਤੇ ਮਾਣਭੱਤੇ ਵਿੱਚ ਦੁਗਣਾ ਵਾਧਾ ਕਰਨਾ ਵੀ ਸ਼ਾਮਿਲ ਸੀ। ਜਿੱਥੇ ਇਹ ਗਰੰਟੀਆਂ ਸਨ। ਉੱਥੇ ਵੱਖ-ਵੱਖ ਮੀਟਿੰਗਾਂ ਦੇ ਵਿੱਚ ਹੋਰ ਵੀ ਬਹੁਤ ਸਾਰੀਆਂ ਮੰਗਾਂ ਤੇ ਵਿਸ਼ਵਾਸ ਦਵਾਇਆ ਗਿਆ ਸੀ। ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਫੇਸ ਰਿਕੋਗਨਾਈਜੇਸ਼ਨ ਸਿਸਟਮ ਦੇ ਤਹਿਤ ਲਾਭਪਾਤਰੀਆਂ ਦੀ ਸ਼ਨਾਖਤ ਕਰਨ ਲਈ ਆਂਗਣਵਾੜੀ ਕੇਂਦਰਾਂ ਵਿੱਚ ਮੋਬਾਇਲ ਖਰੀਦ ਕੇ ਦੇਣੇ ਹਨ। ਚਾਰ ਸਾਲ ਬੀਤਣ ਤੇ ਮੋਬਾਇਲ ਤਾਂ ਨਹੀਂ ਖਰੀਦੇ ਗਏ । ਵਿਭਾਗ ਦੇ ਅਕਸ਼ ਨੂੰ ਬਚਾਉਣ ਵਾਸਤੇ ਆਂਗਣਵਾੜੀ ਵਰਕਰਾਂ ਆਪਣੇ ਮੋਬਾਈਲਾਂ ਤੋਂ ਕੰਮ ਕਰ ਰਹੀਆਂ ਹਨ । ਪਰ ਐਫ.ਆਰ.ਐਸ ਨੂੰ ਬਹਾਨਾ ਬਣਾ ਕੇ ਅਜਨਾਲੇ ਤੋਂ ਵਰਕਰ ਦੀਆਂ ਸੇਵਾਵਾਂ ਖਤਮ ਕਰ ਦਿੱਤੀਆਂ ਗਈਆਂ । ਜੱਥੇਬੰਦੀ ਨੇ ਕਿਹਾ ਕਿ ਇਹ ਅਸੂਲਨ ਗਲਤ ਹੈ ।ਜਿੰਨੀ ਦੇਰ ਸਰਕਾਰ ਨੇ ਫੋਨ ਨਹੀਂ ਦਿੱਤੇ ਤਾਂ ਸੇਵਾਵਾਂ ਕਿਵੇਂ ਖਤਮ ਕੀਤੀਆਂ ਜਾ ਸਕਦੀਆਂ ਹਨ। ਜਥੇਬੰਦੀ ਮੰਗ ਕਰਦੀ ਹੈ ਕਿ ਵਿਭਾਗ ਨੂੰ ਜਸਵਿੰਦਰ ਕੌਰ ਦੀਆਂ ਸੇਵਾਵਾਂ ਤੁਰੰਤ ਬਹਾਲ ਕਰਨੀਆਂ ਚਾਹੀਦੀਆਂ ਹਨ। ਉਨਾਂ ਨੇ ਦੱਸਿਆ ਕਿ ਆਮ ਆਦਮੀ ਸਰਕਾਰ ਦੇ ਸਮੇਂ ਆਂਗਣਵਾੜੀ ਦੀ ਭਰਤੀ ਲਈ ਹਦਾਇਤਾਂ ਤਿੰਨ ਵਾਰ ਬਦਲੀਆਂ ਜਾ ਚੁੱਕੀਆਂ ਹਨ ਅਤੇ ਜਿਸ ਵਿੱਚ ਲੰਬੇ ਸਮੇਂ ਤੋਂ ਲੜ ਕੇ ਪ੍ਰਾਪਤ ਕੀਤੇ ਬਹੁਤ ਸਾਰੇ ਹੱਕ ਵੀ ਖਤਮ ਕਰ ਦਿੱਤੇ ਗਏ ਹਨ । ਨਵੀਂ ਭਰਤੀ ਵਿੱਚ ਇੰਟਰਵਿਊ ਦੇ ਪੰਜ ਨੰਬਰ ਸਿੱਧੇ ਸਿੱਧੇ ਤੌਰ ਤੇ ਭਰਿਸ਼ਟਾਚਾਰ ਨੂੰ ਜਨਮ ਦਿੰਦੇ ਹਨ । ਇਸ ਤੋਂ ਇਲਾਵਾ ਬੱਚਿਆਂ ਲਈ ਦਿੱਤੀ ਜਾ ਰਹੀ ਸਪਲੀਮੈਂਟਰੀ ਨਿਊਟਰੀਸ਼ਨ ਜਿਸ ਵਿੱਚ ਖਿੱਚੜੀ ਨਮਕੀਨ ਦਲੀਆ ਅਤੇ ਮਿੱਠਾ ਦਲੀਆ ਸ਼ਾਮਿਲ ਹੈ ਉਹ ਸਹੀ ਮਾਇਨੇ ਦੇ ਵਿੱਚ ਪੰਜਾਬ ਦੇ ਲੋਕ ਪਸੰਦ ਨਹੀਂ ਕਰਦੇ ਅਤੇ ਇਸ ਵਿੱਚ ਸੁਧਾਰ ਦੀ ਮੰਗ ਬਹੁਤ ਵਾਰ ਕੀਤੀ ਜਾ ਚੁੱਕੀ ਹੈ ਐਨਜੀਓ ਨੂੰ ਦਿੱਤੀ ਗਈ ਫੀਡ ਵਾਪਸ ਵਿਭਾਗ ਵਿੱਚ ਸ਼ਾਮਿਲ ਕਰਨਾ ਪੈਨਸ਼ਨ ਗਰੈਜਟੀ ਲਾਗੂ ਕਰਾਉਣਾ ਆਦਿ ਮੰਗਾਂ ਨੂੰ ਲੈ ਕੇ 1 ਮਾਰਚ 2026 ਨੂੰ ਮਲੋਟ ਵਿਖੇ ਵਿਭਾਗੀ ਮੰਤਰੀ ਦਾ ਕੀਤਾ ਜਾਵੇਗਾ ਘਰਾਓ ।

Share This
0
About Author

Social Disha Today

Leave a Reply

Your email address will not be published. Required fields are marked *