Jalandhar : ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ‘ਆਪਣਾ ਕਾਰੋਬਾਰ ਆਪਣੀ ਪਹਿਚਾਣ’ ਤਹਿਤ ਮਹਿਲਾਵਾਂ ਨੂੰ ਦਿੱਤੇ ਸਰਟੀਫਿਕੇਟ, ਵੇਖੋ ਵੀਡੀਓ👇
ਜਲੰਧਰ 7 ਮਾਰਚ ( ਦਿਸ਼ਾ ਸੇਠੀ ) : ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ ਜਲੰਧਰ ਵਿਖੇ ਮਹਿਲਾ ਦਿਵਸ ਦੀ ਪੂਰਵ ਸੰਧਿਆ ’ਤੇ ‘ਆਪਣਾ ਕਾਰੋਬਾਰ ਆਪਣੀ ਪਹਿਚਾਣ’ ਮੁਹਿੰਮ ਤਹਿਤ 50 ਮਹਿਲਾਵਾਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਦੱਸਣਯੋਗ ਹੈ ਕਿ ਇਸ ਯੋਜਨਾ ਤਹਿਤ ਮਹਿਲਾਵਾਂ ਨੂੰ ਸਵੈ-ਰੋਜ਼ਗਾਰ ਲਈ ਪ੍ਰੇਰਿਤ ਕੀਤਾ ਜਾਂਦਾ ਹੈ ਤਾਂ ਜੋ ਉਹ ਆਪਣਾ ਖੁਦ ਦਾ ਕਾਰੋਬਾਰ ਸ਼ੁਰੂ ਕਰਕੇ ਆਤਮਨਿਰਭਰ ਬਣ ਸਕਣ।

ਸਮਾਗਮ ਦੌਰਾਨ ਮਹਿਲਾਵਾਂ ਨੂੰ ਸਨਮਾਨਿਤ ਕਰਦੇ ਹੋਏ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਹਿਲਾਵਾਂ ਦੇ ਵਿਕਾਸ ਲਈ ਵਚਨਬੱਧ ਹੈ, ਜਿਸ ਦੇ ਲਈ ਸੂਬਾ ਸਰਕਾਰ ਵੱਲੋਂ ਲਗਾਤਾਰ ਸੰਜੀਦਾ ਯਤਨ ਕੀਤੇ ਜਾ ਰਹੇ ਹਨ।

ਕੈਬਨਿਟ ਮੰਤਰੀ ਨੇ ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਜਲਦ ਹੀ ਮਹਿਲਾਵਾਂ ਨੂੰ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ ਦਾ ਵੀ ਜ਼ਿਕਰ ਕੀਤਾ, ਜਿਸ ਦਾ ਮੁੱਖ ਮੰਤਰੀ ਵੱਲੋਂ ਜਲਦ ਹੀ ਐਲਾਨ ਕੀਤਾ ਜਾਵੇਗਾ। ਉਨ੍ਹਾਂ ਜਲੰਧਰ ਸ਼ਹਿਰ ਵਿੱਚ ਕੰਮਕਾਜੀ ਮਹਿਲਾਵਾਂ ਲਈ ਬਣਨ ਵਾਲੇ ਹੋਸਟਲ ਦਾ ਵੀ ਜ਼ਿਕਰ ਕੀਤਾ।

ਮਹਿਲਾ ਦਿਵਸ ਦੇ ਮੌਕੇ ’ਤੇ ਮਹਿਲਾਵਾਂ ਨੇ ਇਸ ਸਨਮਾਨ ਲਈ ਸੂਬਾ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਸ ਯੋਜਨਾ ਦਾ ਲਾਭ ਲੈ ਕੇ ਉਹ ਆਪਣੇ ਪੈਰਾਂ ’ਤੇ ਖੜੀਆਂ ਹੋਈਆਂ ਹਨ।












