ਜਲੰਧਰ ’ਚ ਪ੍ਰਵਾਸੀ ਮਜ਼ਦੂਰਾਂ ਨੂੰ 5 ਕਿਲੋਗ੍ਰਾਮ ਦੇ ਐਫ.ਟੀ.ਐਲ. ਐਲ.ਪੀ.ਜੀ. ਸਿਲੰਡਰ ਮੁਹੱਈਆ ਕਰਵਾਏ ਗਏ

ਮਜ਼ਦੂਰ ਪਰਿਵਾਰਾਂ ਲਈ ਪੋਰਟੇਬਲ ਗੈਸ ਸਿਲੰਡਰਾਂ ਦੀ ਆਸਾਨ ਪਹੁੰਚ ਯਕੀਨੀ ਬਣਾਉਣ ਲਈ ਉਦਯੋਗਿਕ ਇਕਾਈਆਂ ’ਚ ਲਗਾਏ ਜਾ ਰਹੇ ਵਿਸ਼ੇਸ਼ ਕੈਂਪ


ਜਲੰਧਰ, 8 ਅਪ੍ਰੈਲ ( ਦਿਸ਼ਾ ਸੇਠੀ ) : ਜ਼ਿਲ੍ਹਾ ਖੁਰਾਕ ਅਤੇ ਸਿਵਲ ਸਪਲਾਈਜ਼ ਕੰਟਰੋਲਰ ਨਰਿੰਦਰ ਸਿੰਘ ਨੇ ਅੱਜ ਦੱਸਿਆ ਕਿ ਜ਼ਿਲ੍ਹੇ ਭਰ ਵਿੱਚ ਪ੍ਰਵਾਸੀ ਮਜ਼ਦੂਰਾਂ ਨੂੰ ਐਫ.ਟੀ.ਐਲ. 5 ਕਿਲੋਗ੍ਰਾਮ ਐਲ.ਪੀ.ਜੀ. ਸਿਲੰਡਰ ਪ੍ਰਦਾਨ ਕੀਤੇ ਜਾ ਰਹੇ ਹਨ ਤਾਂ ਜੋ ਉਨ੍ਹਾਂ ਨੂੰ ਆਪਣੀਆਂ ਰੋਜ਼ਾਨਾ ਖਾਣਾ ਪਕਾਉਣ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ।

ਉਨ੍ਹਾਂ ਕਿਹਾ ਕਿ ਮਜ਼ਦੂਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਤੱਕ ਗੈਸ ਸਪਲਾਈ ਦੀ ਆਸਾਨ ਪਹੁੰਚ ਯਕੀਨੀ ਬਣਾਉਣ ਲਈ ਵੱਖ-ਵੱਖ ਉਦਯੋਗਿਕ ਇਕਾਈਆਂ ਵਿਖੇ ਵਿਸ਼ੇਸ਼ ਕੈਂਪ ਵੀ ਲਗਾਏ ਜਾ ਰਹੇ ਹਨ। ਇਸ ਪਹਿਲਕਦਮੀ ਤਹਿਤ ਅੱਜ ਹੇਮਕੋ ਗਰੁੱਪ ਲਿਮਟਿਡ ਵਿਖੇ ਇੱਕ ਕੈਂਪ ਲਗਾਇਆ ਗਿਆ, ਜਿੱਥੇ ਲੋੜਵੰਦ ਮਜ਼ਦੂਰ ਪਰਿਵਾਰਾਂ ਵਿੱਚ ਲਗਭਗ 20 ਐਫ.ਟੀ.ਐਲ. ਸਿਲੰਡਰ ਵੰਡੇ ਗਏ।

ਕੈਂਪ ਵਿੱਚ ਡੀ.ਐਫ.ਐਸ.ਸੀ. ਨਰਿੰਦਰ ਸਿੰਘ ਅਤੇ ਹੇਮਕੋ ਗਰੁੱਪ ਲਿਮਟਿਡ ਦੇ ਚੇਅਰਮੈਨ ਸ਼ਾਮ ਗੁਪਤਾ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਦਾ ਉਦੇਸ਼ ਪ੍ਰਵਾਸੀ ਮਜ਼ਦੂਰਾਂ ਨੂੰ ਪੋਰਟੇਬਲ ਐਲ.ਪੀ.ਜੀ. ਸਿਲੰਡਰ ਮੁਹੱਈਆ ਕਰਕੇ ਉਨ੍ਹਾਂ ਨੂੰ ਸਹੂਲਤ ਪ੍ਰਦਾਨ ਕਰਨਾ ਹੈ ਤਾਂ ਜੋ ਉਨ੍ਹਾਂ ਨੂੰ ਆਪਣੇ ਰੋਜ਼ਾਨਾ ਦੇ ਜੀਵਨ ਵਿੱਚ ਕੋਈ ਅਸੁਵਿਧਾ ਨਾ ਹੋਵੇ।

Share This
0
About Author

Social Disha Today

Leave a Reply

Your email address will not be published. Required fields are marked *