ਅਜਾਦ ਕਿਸਾਨ ਮੋਰਚਾ ਪੰਜਾਬ ਵੱਲੋਂ ਗੜੇਮਾਰੀ ਅਤੇ ਹੜ ਪੀੜਤਾਂ ਦੇ ਬਕਾਏ ਨੂੰ ਲੈਕੇ 10 ਅਪ੍ਰੈਲ ਨੂੰ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਦਾ 3 ਘੰਟੇ ਘਿਰਾਓ ਕਰਕੇ ਦਿੱਤਾ ਜਾਵੇਗਾ ਮੰਗ ਪੱਤਰ

ਪੰਜਾਬ ਚ ਖਸ ਖਸ ਦੀ ਖੇਤੀ ਕਰਨ ਦੀ ਇਜਾਜਤ ਦੇਵੇ ਕੇਦਰ ਸਰਕਾਰ – ਏ ਕੇ ਐਮ

ਜਲੰਧਰ 8 ਅਪ੍ਰੈਲ ( ਦਿਸ਼ਾ ਸੇਠੀ ) : ਪੰਜਾਬ ਵਿੱਚ ਹਾਲ ਹੀ ਵਿੱਚ ਪਈ ਗੜੇਮਾਰੀ ਅਤੇ ਭਾਰੀ ਮੀਂਹ ਕਾਰਨ ਕਿਸਾਨਾਂ ਨੂੰ ਵੱਡਾ ਨੁਕਸਾਨ ਝੱਲਣਾ ਪਿਆ ਹੈ। ਕਈ ਥਾਵਾਂ ‘ਤੇ ਕਣਕ ਅਤੇ ਸਬਜ਼ੀਆਂ ਦੀਆਂ ਫਸਲਾਂ ਬਰਬਾਦ ਹੋ ਗਈਆਂ ਹਨ, ਨਾਲ ਹੀ ਪਸ਼ੂਆਂ ਅਤੇ ਘਰਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ। ਇਸ ਸਥਿਤੀ ਨੂੰ ਦੇਖਦਿਆਂ ਕਿਸਾਨ ਜਥੇਬੰਦੀਆਂ ਨੇ ਸਰਕਾਰ ਅੱਗੇ ਕਈ ਮਹੱਤਵਪੂਰਨ ਮੰਗਾਂ ਰੱਖੀਆਂ ਹਨ,ਕਿਸਾਨਾਂ ਦੀ ਮੁੱਖ ਮੰਗ ਹੈ ਕਿ ਬਿਨਾਂ ਗਿਰਦਾਵਰੀ ਕੀਤੇ ਤੁਰੰਤ ਪ੍ਰਭਾਵ ਨਾਲ 50 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾਵੇ। ਉਹਨਾਂ ਦਾ ਕਹਿਣਾ ਹੈ ਕਿ ਲੰਬੀ ਪ੍ਰਕਿਰਿਆ ਕਾਰਨ ਕਿਸਾਨਾਂ ਨੂੰ ਸਮੇਂ ‘ਤੇ ਰਾਹਤ ਨਹੀਂ ਮਿਲਦੀ, ਇਸ ਲਈ ਤੁਰੰਤ ਆਰਥਿਕ ਸਹਾਇਤਾ ਜ਼ਰੂਰੀ ਹੈ,ਇਸ ਤੋਂ ਇਲਾਵਾ, ਕਿਸਾਨ ਜਥੇਬੰਦੀਆਂ ਨੇ ਪੰਜਾਬ ਵਿੱਚ ਖਸ-ਖਸ (ਪੋਸਤ) ਦੀ ਖੇਤੀ ਨੂੰ ਕਾਨੂੰਨੀ ਮਨਜ਼ੂਰੀ ਦੇਣ ਦੀ ਮੰਗ ਵੀ ਕੀਤੀ ਹੈ। ਉਹਨਾਂ ਦਾ ਮੰਨਣਾ ਹੈ ਕਿ ਚਿੱਟੇ ਵਰਗੇ ਘਾਤਕ ਨਸ਼ਿਆਂ ਨੂੰ ਰੋਕਣ ਲਈ ਇਹ ਇਕ ਪ੍ਰਭਾਵਸ਼ਾਲੀ ਕਦਮ ਹੋ ਸਕਦਾ ਹੈ,ਹੜ੍ਹਾਂ ਨਾਲ ਪ੍ਰਭਾਵਿਤ ਕਿਸਾਨਾਂ ਦੇ ਮਾਮਲੇ ਵਿੱਚ ਵੀ ਗੰਭੀਰ ਚਿੰਤਾ ਜਤਾਈ ਗਈ ਹੈ। ਜਥੇਬੰਦੀਆਂ ਦਾ ਦਾਅਵਾ ਹੈ ਕਿ ਸਰਕਾਰ ਵੱਲੋਂ ਐਲਾਨ ਕੀਤਾ ਮੁਆਵਜ਼ਾ ਅਜੇ ਤੱਕ ਪੂਰੀ ਤਰ੍ਹਾਂ ਜ਼ਮੀਨੀ ਪੱਧਰ ‘ਤੇ ਲਾਗੂ ਨਹੀਂ ਹੋਇਆ। ਉਹਨਾਂ ਨੇ ਮੰਗ ਕੀਤੀ ਹੈ ਕਿ ਜਿਨ੍ਹਾਂ ਕਿਸਾਨਾਂ ਦੀ ਫਸਲ, ਘਰ ਜਾਂ ਪਸ਼ੂ ਹੜ੍ਹਾਂ ਵਿੱਚ ਨੁਕਸਾਨੀਏ ਹੋਏ ਹਨ, ਉਹਨਾਂ ਨੂੰ ਵੀ 50 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾਵੇ। ਕਿਸਾਨ ਜਥੇਬੰਦੀਆਂ ਨੇ ਅਫਸਰਸ਼ਾਹੀ ‘ਤੇ ਦੋਸ਼ ਲਾਇਆ ਹੈ ਕਿ ਉਹ ਮੁਆਵਜ਼ੇ ਦੀ ਪ੍ਰਕਿਰਿਆ ਨੂੰ ਲਾਗੂ ਕਰਨ ਵਿੱਚ ਟਾਲਮਟੋਲ ਕਰ ਰਹੀ ਹੈ, ਜਿਸ ਕਾਰਨ ਕਿਸਾਨ ਮਜਬੂਰ ਹੋ ਕੇ ਸੰਘਰਸ਼ ਦੇ ਰਸਤੇ ‘ਤੇ ਜਾਣ ਲਈ ਤਿਆਰ ਹੋ ਰਹੇ ਹਨ,ਕਿਸਾਨ ਜਥੇਬੰਦੀਆਂ ਨੇ ਬੇਅਦਬੀਆਂ ਤੇ ਸਖਤ ਕਾਨੂੰਨ ਬਣਾਉਣ ਅਤੇ ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਵੀ ਮੰਗ ਕੀਤੀ ਹੈ। ਇਹਨਾਂ ਸਾਰੀਆਂ ਮੰਗਾਂ ਨੂੰ ਲੈ ਕੇ ਆਜ਼ਾਦ ਕਿਸਾਨ ਮੋਰਚੇ ਨਾਲ ਜੁੜੀਆਂ ਸਮੂਹ ਜਥੇਬੰਦੀਆਂ ਨੇ 10 ਅਪ੍ਰੈਲ ਨੂੰ ਵੱਡਾ ਐਲਾਨ ਕੀਤਾ ਹੈ। ਇਸ ਦਿਨ 12 ਵਜੇ ਤੋਂ ਲੈਕੇ 3 ਵਜੇ ਤੱਕ ਪੰਜਾਬ ਦੇ ਸਾਰੇ 23 ਜ਼ਿਲ੍ਹਾ ਹੈੱਡਕੁਆਟਰਾਂ ‘ਤੇ ਡਿਪਟੀ ਕਮਿਸ਼ਨਰਾਂ ਦੇ ਦਫਤਰਾਂ ਅੱਗੇ ਪ੍ਰਦਰਸ਼ਨ ਕੀਤੇ ਜਾਣਗੇ ਅਤੇ ਸਰਕਾਰ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ। ਕਿਸਾਨ ਆਗੂਆਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਨੇ ਜਲਦੀ ਮੰਗਾਂ ‘ਤੇ ਧਿਆਨ ਨਾ ਦਿੱਤਾ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੀਟਿੰਗ ਦੀ ਪ੍ਰਧਾਨਗੀ ਜਸਬੀਰ ਸਿੰਘ ਆਹਲੂਵਾਲੀਆ ਹੜ ਪੀੜਤ ਕਿਸਾਨ ਸੰਘਰਸ਼ ਕਮੇਟੀ, ਸ਼ੇਰੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਨਛੱਤਰ ਸਿੰਘ, ਪੰਜਾਬ ਕਿਸਾਨ ਯੂਨੀਅਨ ਬਾਗੀ ਦੇ ਸੂਬਾ ਪ੍ਰਧਾਨ ਪਰਮਜੀਤ ਸਿੰਘ ਜੱਬੋਵਾਲ ਨੇ ਕੀਤੀ ਅਤੇ ਇਸ ਮੀਟਿੰਗ ਵਿੱਚ ਭਾਰਤੀ ਕਿਸਾਨ ਯੂਨੀਅਨ ਤੋਤੇਵਾਲ ਦੇ ਸੂਬਾ ਪ੍ਰਧਾਨ ਸੁੱਖ ਗਿੱਲ ਮੋਗਾ, ਭਾਰਤੀ ਕਿਸਾਨ ਯੂਨੀਅਨ ਮਝੈਲ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਸੰਧੂ ਹਰੀਕੇ, ਭਾਰਤੀ ਕਿਸਾਨ ਯੂਨੀਅਨ ਬੰਬ ਦੇ ਸੂਬਾ ਪ੍ਰਧਾਨ ਸਾਰਜ ਸਿੰਘ ਬੰਬ, ਅੰਨਦਾਤਾ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਤਰਨਜੀਤ ਸਿੰਘ ਨਿਮਾਣਾ, ਮਲਕੀਤ ਸਿੰਘ ਸ਼ਾਹਕੋਟ, ਕੁਲਜੀਤ ਸਿੰਘ ਰੌਂਤਾ, ਚੰਦਨਦੀਪ ਸਿੰਘ ਰੌਂਤਾ, ਤਲਵਿੰਦਰ ਗਿੱਲ ਤੋਤੇਵਾਲ, ਹੈਰੀ ਗਿੱਲ ਤੋਤੇਵਾਲ, ਪਿੱਪਲ ਸਿੰਘ ਸ਼ੇਰੇਵਾਲਾ, ਰਵਿੰਦਰ ਸਿੰਘ ਕੋਲੀਆਂ ਵਾਲ, ਹਰਿੰਦਰ ਜੀਤ ਸਿੰਘ, ਸੁੱਖਵੰਤ ਸਿੰਘ ਗਿੱਲ, ਕੁਲਦੀਪ ਸਿੰਘ ਸਾਂਗਰਾ, ਸੁਖਵਿੰਦਰ ਸਿੰਘ, ਤਰਸੇਮ ਸਿੰਘ, ਅਰਸ਼ਦੀਪ ਘੜਕਾ, ਕਰਮਜੀਤ ਸਿੰਘ, ਸੁਰਿੰਦਰ ਸਿੰਘ, ਸਾਹਬ ਸਿੰਘ, ਅਵਤਾਰ ਸਿੰਘ, ਨਰਵਿੰਦਰ ਸਿੰਘ, ਜਸਵਿੰਦਰ ਸਿੰਘ, ਨਿਸ਼ਾਨ ਸਿੰਘ ਆਦਿ ਹਾਜਰ ਸਨ।

Share This
0
About Author

Social Disha Today

Leave a Reply

Your email address will not be published. Required fields are marked *